ਪੜਚੋਲ ਕਰੋ
Advertisement
ਦਿੱਲੀ-ਹਰਿਆਣਾ 'ਚ ਨਿੱਬੜਿਆ ਕੰਮ, ਹੁਣ ਕੇਜਰੀਵਾਲ ਦੇ ਪੰਜਾਬ 'ਚ ਡੇਰੇ, ਇਹ ਹੋਵੇਗਾ ਪੂਰਾ ਪ੍ਰੋਗਰਾਮ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ਵਿੱਚ ਡੇਰੇ ਲਾ ਰਹੇ ਹਨ। 12 ਨੂੰ ਦਿੱਲੀ ਵਿੱਚ ਲੋਕ ਸਭਾ ਦੀਆਂ ਵੋਟਾਂ ਮੁਕੰਮਲ ਹੋਣ ਮਗਰੋਂ ਕੇਜਰੀਵਾਲ 13 ਤੋਂ 17 ਮਈ ਤਕ ਪੰਜਾਬ ‘ਚ ਰਹਿਣਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ਵਿੱਚ ਡੇਰੇ ਲਾ ਰਹੇ ਹਨ। 12 ਨੂੰ ਦਿੱਲੀ ਵਿੱਚ ਲੋਕ ਸਭਾ ਦੀਆਂ ਵੋਟਾਂ ਮੁਕੰਮਲ ਹੋਣ ਮਗਰੋਂ ਕੇਜਰੀਵਾਲ 13 ਤੋਂ 17 ਮਈ ਤਕ ਪੰਜਾਬ ‘ਚ ਰਹਿਣਗੇ।
ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੰਤਰੀ ਮੁਨੀਸ਼ ਸਿਸੋਦੀਆ ਸਮੇਤ ਦਰਜਨ ਦੇ ਕਰੀਬ ਸੀਨੀਅਰ ਨੇਤਾ ਵੀ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ‘ਚ ਚੋਣ ਮੁਹਿੰਮ ਭਖ਼ਾਉਣ ਲਈ ਆਉਣਗੇ। ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਸਤਿੰਦਰ ਜੈਨ, ਕੈਬਨਿਟ ਮੰਤਰੀ ਗੋਪਾਲ ਰਾਏ, ਰਜਿੰਦਰਪਾਲ ਗੁਪਤਾ, ਡਿਪਟੀ ਸਪੀਕਰ ਰਾਖੀ ਬਿੜਲਾ, ਲੋਕ ਸਭਾ ਚੋਣ ਰਹੇ ਰਾਘਵ ਚੱਢਾ ਤੇ ਆਤਿਸ਼ੀ, ਅਮਾਨਾਤੁਲਾ, ਵਿਧਾਇਕ ਨਰੇਸ਼ ਯਾਦਵ ਤੇ ਅਵਤਾਰ ਸਿੰਘ ਕਾਲਕਾ ਸਮੇਤ ਕਈ ਹੋਰ ਸੀਨੀਅਰ ਆਗੂ ਪੰਜਾਬ ‘ਚ ਪ੍ਰਚਾਰ ਕਰਨਗੇ।
ਕੇਜਰੀਵਾਲ ਦਾ ਪੰਜਾਬ 'ਚ ਪੂਰਾ ਪ੍ਰੋਗਰਾਮ-
- ਅਰਵਿੰਦ ਕੇਜਰੀਵਾਲ 13 ਮਈ ਨੂੰ ਸੰਗਰੂਰ ਲੋਕ ਸਭਾ ਹਲਕੇ ਦੇ ਖਨੌਰੀ ਕਸਬੇ ਤੋਂ ਪੰਜਾਬ ‘ਚ ਪ੍ਰਵੇਸ਼ ਕਰਨਗੇ ਤੇ ਖਨੌਰੀ-ਲਹਿਰਾਗਾਗਾ-ਸੁਨਾਮ ਤੇ ਚੀਮਾ-ਲੌਂਗੋਵਾਲ-ਧਨੌਲਾ, ਢਿੱਲਵਾਂ-ਬਰਨਾਲਾ ਤਕ ਰੋਡ ਸ਼ੋਆ ਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ।
- 14 ਮਈ ਨੂੰ ਬਰਨਾਲਾ-ਸੰਘੇੜਾ-ਸ਼ੇਰਪੁਰ-ਧੂਰੀ-ਸੰਗਰੂਰ ਤੱਕ ਰੋਡ ਸ਼ੋਆ ਅਤੇ ਭਵਾਨੀਗੜ, ਦਿੜਬਾ ਤੇ ਸੁਨਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
- 15 ਮਈ ਨੂੰ ਬਠਿੰਡਾ ਲੋਕ ਸਭਾ ਹਲਕੇ ਦੇ ਪਹਿਲੇ ਪਿੰਡ ਢੈਪਈ ਤੋਂ ਲੈ ਕੇ ਭੀਖੀ-ਬੋੜਾਵਾਲ, ਗੁਰਨੇਕਲਾ-ਬੁਢਲਾਡਾ-ਫਫੜੇ ਭਾਈ ਕੇ-ਮਾਨਸਾ ਤੇ ਫਿਰ ਮੌੜ-ਕਮਾਲੂ-ਢਿੰਗਰਾ-ਸ਼ੇਖਪੁਰਾ-ਤਲਵੰਡੀ-ਲਾਲੇਆਣਾ-ਮਾਹੀ ਨੰਗਲ-ਭਾਂਗੀਵਾਂਦਰ-ਜੱਸੀ ਪਹੁਵਾਲੀ-ਬਠਿੰਡਾ ਤੱਕ ਰੋਡ ਸ਼ੋਆ ਤੇ ਜਨਸਭਾ ਕਰਨਗੇ।
- 16 ਮਈ ਨੂੰ ਫਰੀਦਕੋਟ ਲੋਕ ਸਭਾ ਹਲਕੇ ਦੇ ਜੈਤੋ-ਕੋਟਕਪੂਰਾ-ਫਰੀਦਕੋਟ-ਮੁੱਦਕੀ-ਬਾਘਾਪੁਰਾਣਾ ਤੇ ਫਿਰ ਨਿਹਾਲ ਸਿੰਘ ਵਾਲਾ-ਫੂਲੋਵਾਲੀ ਪੁਲ-ਚੜਿੱਕ-ਬੁੱਧ ਸਿੰਘ ਵਾਲਾ ਤੋਂ ਮੋਗਾ ਤੱਕ ਰੋਡ ਸ਼ੋਅ ਤੇ ਚੋਣ ਰੈਲੀਆਂ ਸੰਬੋਧਨ ਕਰਨਗੇ।
- 17 ਮਈ ਨੂੰ ਪਟਿਆਲਾ ਲੋਕ ਸਭਾ ਹਲਕੇ ‘ਚ ਨਾਭਾ-ਪਟਿਆਲਾ-ਰਾਜਪੁਰਾ ਤੋਂ ਜੀਰਕਪੁਰ ਤੱਕ ਰੋਡ ਸ਼ੋਆ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement