ਚੰਡੀਗੜ੍ਹ: ਸਿਆਸੀ ਪਾਰਟੀਆਂ ਮਿਸ਼ਨ 2019 ਦੀ ਸ਼ੁਰੂਆਤ ਪੰਜਾਬ ਤੋਂ ਕਰ ਰਹੀਆਂ ਹਨ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰਦਾਸਪੁਰ ਵਿੱਚ ਪਹਿਲੀ ਚੋਣ ਰੈਲੀ ਕਰਕੇ ਲੋਕ ਸਭਾ ਚੋਣਾਂ ਲਈ ਬੀਜੇਪੀ ਦੀ ਮੁਹਿੰਮ ਵਿੱਢ ਦਿੱਤੀ ਹੈ। ਹੁਣ 20 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਨਾਲਾ ਵਿੱਚ ਪਹਿਲੀ ਚੋਣ ਰੈਲੀ ਕਰਨ ਜਾ ਰਹੇ ਹਨ।

ਸੂਤਰਾਂ ਮੁਤਾਬਕ ਕੇਜਰੀਵਾਲ 20 ਜਨਵਰੀ ਨੂੰ ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾ ਦੇਣਗੇ। ਉਹ 20 ਜਨਵਰੀ ਨੂੰ ਸੰਸਦ ਮੈਂਬਰ ਭਗਵੰਤ ਮਾਨ ਦੇ ਲੋਕ ਸਭਾ ਹਲਕਾ ਸੰਗਰੂਰ ਦੇ ਸ਼ਹਿਰ ਬਰਨਾਲਾ ਵਿੱਚ ਪਹਿਲੀ ਚੋਣ ਰੈਲੀ ਕਰਨਗੇ। ਪਾਰਟੀ ਵੱਲੋਂ ਬਰਨਾਲਾ ਰੈਲੀ ਨੂੰ ਵੱਡਾ ਰੂਪ ਦੇਣ ਲਈ ਤਿਆਰੀ ਖਿੱਚ ਦਿੱਤੀ ਗਈ ਹੈ।

ਇਸੇ ਤਰ੍ਹਾਂ ਕੇਜਰੀਵਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਪਾਰਟੀ ਦੇ ਉਮੀਦਵਾਰ ਕੁਲਦੀਪ ਧਾਲੀਵਾਲ (ਜਗਦੇਵ ਕਲਾਂ) ਦੇ ਹੱਕ ਵਿੱਚ ਦੋ ਫਰਵਰੀ ਨੂੰ ਰੈਲੀ ਕਰਨਗੇ। ਉਹ ਜਨਵਰੀ ਦੇ ਅਖੀਰਲੇ ਹਫਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਸ਼ਹਿਰ ਗੜਸ਼ੰਕਰ ਵਿੱਚ ਰੈਲੀ ਕਰਨਗੇ।