ਪੜਚੋਲ ਕਰੋ

ਅਰਵਿੰਦ ਕੇਜਰੀਵਾਲ ਦਾ ਦਾਅਵਾ, ਪੰਜਾਬ ਦੇ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆਉਣੇ ਸ਼ੁਰੂ

ਮੁਫ਼ਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ ਦੇ ਲੋਕਾਂ ਦਾ ਵੀ ਬਿੱਲੀ ਜ਼ਿਰੋ ਆਉਣਾ ਸ਼ੁਰੂ ਹੋ ਗਿਆ ਹੈ।

ਚੰਡੀਗੜ੍ਹ: ਮੁਫ਼ਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ ਦੇ ਲੋਕਾਂ ਦਾ ਵੀ ਬਿੱਲੀ ਜ਼ਿਰੋ ਆਉਣਾ ਸ਼ੁਰੂ ਹੋ ਗਿਆ ਹੈ।ਕੇਜਰੀਵਾਲ ਨੇ ਇਹ ਦਾਅਵਾ ਇਕ ਟਵੀਟ ਰਾਹੀਂ ਕੀਤਾ ਹੈ।

ਉਨ੍ਹਾਂ ਨੇ ਇਕ ਅਖ਼ਬਾਰ ਦੀ ਤਸਵੀਰ ਸਾਂਝੀ ਕਰਦੇ ਹੋਏ ਆਖਿਆ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ।ਉਨ੍ਹਾਂ ਆਖਿਆ ਹੈ ਕਿ ਉਹ ਆਪਣੇ ਦੋਸਤਾਂ ਦੇ ਕਰਜੇ ਮੁਆਫ ਨਹੀਂ ਕਰਦੇ, ਗਰੀਬਾਂ ਦੇ ਬਿਜਲੀ ਬਿੱਲ ਮੁਆਫ ਕਰਦੇ ਹਨ। ਇਨ੍ਹਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਉਨ੍ਹਾਂ ਦੇ ਨਾਲ ਹਨ।

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਲਈ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਦੇ ਜੋ ਬਿੱਲ ਤਿਆਰ ਹੋਏ ਹਨ, ਉਨ੍ਹਾਂ ਵਿਚ 300 ਯੂਨਿਟ ਤੋਂ ਘੱਟ ਬਿਜਲੀ ਫੂਕਣ ਵਾਲੇ ਖਪਤਕਾਰਾਂ ਨੂੰ ਜੀਰੋ ਬਿੱਲ ਆਏ ਹਨ।

ਹਾਲਾਂਕਿ ਰਾਜ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਾਰੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ “31 ਦਸੰਬਰ, 2021 ਤੱਕ ਦੇ ਬਕਾਇਆ ਅਤੇ 30 ਜੂਨ, 2022 ਤੱਕ ਅਦਾ ਨਾ ਕੀਤੇ ਗਏ ਬਕਾਏ” ਨੂੰ ਮੁਆਫ਼ ਕਰਨ ਲਈ ਇੱਕ ਅਧਿਕਾਰਤ ਸਰਕੂਲਰ ਜਾਰੀ ਕੀਤਾ ਹੈ।ਖ਼ਪਤਕਾਰ ਉਮੀਦਾਂ ਲਗਾਈ ਬੈਠੇ ਸਨ ਕਿ ਆਉਣ ਵਾਲੇ ਬਿੱਲ ਮਾਈਨਸ ਵਿਚ ਆਉਣਗੇ ਅਤੇ ਉਹ ਪਾਵਰਕਾਮ ਤੋਂ ਲੈਣਦਾਰ ਬਣ ਜਾਣਗੇ, ਜਦਕਿ ਅਜਿਹਾ ਕੁਝ ਨਹੀਂ ਹੋਇਆ। ਇਸ ਵਿਚ ਵੀ ਸ਼ਰਤਾਂ ਰੱਖੀਆਂ ਗਈਆਂ ਹਨ ਕਿ ਜਨਰਲ ਕੈਟਾਗਿਰੀ ਦੇ ਖ਼ਪਤਕਾਰਾਂ ਦਾ ਬਿੱਲ 300 ਯੂਨਿਟ ਤੋਂ ਉਪਰ ਬਣਨ ’ਤੇ ਉਸ ਨੂੰ ਪੂਰੇ ਬਿੱਲ ਦੀ ਅਦਾਇਗੀ ਕਰਨੀ ਹੋਵੇਗੀ।

ਪੰਜਾਬ ਸਰਕਾਰ ਵੱਲੋਂ 31 ਦਸੰਬਰ 2021 ਤੱਕ ਦੇ ਬਿੱਲ ਮੁਆਫ਼ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਦਾ ਸਰਕੁਲਰ ਬੁੱਧਵਾਰ ਜਾਰੀ ਕਰ ਦਿੱਤਾ ਗਿਆ। ਇਸ ਵਿਚ ਕਈ ਤਰ੍ਹਾਂ ਦੇ ਨਿਯਮ ਦੱਸੇ ਗਏ ਹਨ, ਜਿਸ ਤੋਂ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਬਿੱਲ ਮੁਆਫ਼ੀ ਦਾ ਲਾਭ ਜ਼ਿਆਦਾਤਰ ਖ਼ਪਤਕਾਰਾਂ ਨੂੰ ਮਿਲਣਾ ਸੰਭਵ ਨਹੀਂ ਹੋਵੇਗਾ। 

ਜਾਰੀ ਕੀਤੇ ਗਏ ਸਰਕੁਲਰ ਵਿਚ ਸਰਕਾਰ ਨੇ ਵੱਖੋ-ਵੱਖ ਨਿਯਮ ਰੱਖ ਦਿੱਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ 30 ਜੂਨ 2022 ਤੱਕ ਜਿੰਨਾ ਬਿੱਲ ਅਦਾ ਕੀਤਾ ਗਿਆ ਹੈ, ਉਹ ਰਾਸ਼ੀ 31 ਦਸੰਬਰ 2021 ਤੱਕ ਦੀ ਬਕਾਇਆ ਰਾਸ਼ੀ ਵਿਚ ਕੱਟੀ ਜਾਵੇਗੀ।ਹੁਣ ਜੋ ਨਿਯਮ ਸਾਹਮਣੇ ਆਇਆ ਹੈ, ਉਸ ਮੁਤਾਬਕ ਖ਼ਪਤਕਾਰ ਵੱਲੋਂ 30 ਜੂਨ 2022 ਤੱਕ ਅਦਾ ਕੀਤੀ ਗਈ ਰਾਸ਼ੀ ਨੂੰ 31 ਦਸੰਬਰ 2021 ਤੋਂ ਪਹਿਲਾਂ ਵਾਲੀ ਬਕਾਇਆ ਰਾਸ਼ੀ ਵਿਚੋਂ ਕੱਟ ਦਿੱਤਾ ਜਾਵੇਗਾ ਅਤੇ 1 ਜਨਵਰੀ ਤੋਂ ਬਾਅਦ ਵਾਲੇ ਬਿੱਲ ਅਦਾ ਕਰਨੇ ਪੈਣਗੇ। ਇਸ ਨਾਲ ਕਈ ਖ਼ਪਤਕਾਰਾਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ।

ਇਸ ਦਾ ਲਾਭ ਸਿਰਫ਼ ਉਨ੍ਹਾਂ ਖ਼ਪਤਕਾਰਾਂ ਨੂੰ ਮਿਲ ਸਕੇਗਾ, ਜਿਨ੍ਹਾਂ ਨੇ 31 ਦਸੰਬਰ ਤੋਂ 30 ਜੂਨ ਤੱਕ ਬਿੱਲ ਦਾ ਕੋਈ ਵੀ ਭੁਗਤਾਨ ਨਹੀਂ ਕੀਤਾ ਕਿਉਂਕਿ ਇਸ ਸਮਾਂ-ਹੱਦ ਵਿਚ ਜੋ ਵੀ ਭੁਗਤਾਨ ਹੋਇਆ ਹੈ, ਉਹ ਪੁਰਾਣੇ ਬਿੱਲਾਂ ਵਿਚ ਕੱਟਿਆ ਜਾਵੇਗਾ।  

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget