Bikram Singh Majithia Arrested: ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Singh Majithia) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਸਰਕਾਰ ਖ਼ਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਕਾਰਵਾਈ ਦੇ ਇਲਜ਼ਾਮ ਲਾ ਰਹੀਆਂ ਹਨ ਤੇ ਉੱਥੇ ਹੀ ਆਮ ਆਦਮੀ ਪਾਰਟੀ ਇਸ ਨੂੰ ਵੱਡੀ ਪ੍ਰਾਪਤੀ ਦੱਸ ਰਹੀ ਹੈ।

ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿੰਨਾ ਹੀ ਵੱਡਾ ਨੇਤਾ ਕਿਉਂ ਨਾ ਹੋਵੇ, ਜੇ ਉਹ ਨਸ਼ੇ ਦੀ ਤਸਕਰੀ 'ਚ ਸ਼ਾਮਿਲ ਹੈ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਕਿਹਾ ਕਿ ਇਨ੍ਹਾਂ ਨੇ ਪੰਜਾਬ ਨੂੰ ਨਸ਼ੇ ਵਿੱਚ ਧੱਕ ਦਿੱਤਾ ਹੈ। ਜਦੋਂ ਉਹ ਮੰਤਰੀ ਹੁੰਦੇ ਸੀ ਤਾਂ ਸਰਕਾਰੀ ਗੱਡੀਆਂ ਵਿੱਚ ਨਸ਼ਾ ਲੈ ਕੇ ਜਾਂਦੇ ਸੀ ਤੇ ਆਪਣੇ ਘਰਾਂ ਵਿੱਚ ਤਸਕਰਾਂ ਨੂੰ ਰੱਖਦੇ ਸੀ ਪਰ ਹੁਣ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਹੁਣ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ

ਇਸ ਮੁੱਦੇ 'ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਹੜੇ ਲੋਕ ਪਹਿਲਾਂ ਪੰਜਾਬ ਵਿੱਚ ਨਸ਼ੇ ਲੈ ਕੇ ਆਏ ਸਨ, ਉਹ ਕਿਸੇ ਹੋਰ ਪਾਰਟੀ ਵਿੱਚ ਮੰਤਰੀ ਸਨ ਅਤੇ ਖੁਦ ਤਸਕਰਾਂ ਨੂੰ ਪਨਾਹ ਦਿੰਦੇ ਸਨ। ਹੁਣ ਪੰਜਾਬ ਵਿੱਚ ਸੁਨੇਹਾ ਸਪੱਸ਼ਟ ਹੈ। ਕੋਈ ਵੀ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਜ਼ਿਕਰ ਕਰ ਦਈਏ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Singh Majithia) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਨੂੰ ਲੈ ਕੇ ਹੁਣ ਸਿਆਸਤ ਵੀ ਭਖ ਗਈ ਹੈ।

ਮਜੀਠੀਆ ਨੇ ਕੀ ਕਿਹਾ ?

ਮਜੀਠੀਆ ਨੇ ਕਿਹਾ ਕਿ ਸਾਰੀ ਕਾਰਵਾਈ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ ਪਰ, ਉਹ ਇਸ ਤੋਂ ਡਰਨ ਵਾਲੇ ਨਹੀਂ ਹਨ। ਮਜੀਠੀਆ ਦੀ ਵਿਧਾਇਕ ਪਤਨੀ ਗਨੀਵ ਕੌਰ ਨੇ ਕਿਹਾ ਕਿ ਵਿਜੀਲੈਂਸ ਟੀਮ ਜ਼ਬਰਦਸਤੀ ਘਰ ਵਿੱਚ ਦਾਖਲ ਹੋਈ ਅਤੇ ਧੱਕਾ-ਮੁੱਕੀ ਕੀਤੀ। ਇਸ ਤੋਂ ਬਾਅਦ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।