ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਸਾਨ ਅੰਦੋਲਨ ਤੋਂ ਘਬਰਾਈ ਖੱਟਰ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਅੰਦਰ ਬੱਸ ਸੇਵਾ ਕੀਤੀ ਬੰਦ
ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।ਸਰਕਾਰ ਨੇ ਇਹ ਫੈਸਲਾ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਲਿਆ ਹੈ।
![ਕਿਸਾਨ ਅੰਦੋਲਨ ਤੋਂ ਘਬਰਾਈ ਖੱਟਰ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਅੰਦਰ ਬੱਸ ਸੇਵਾ ਕੀਤੀ ਬੰਦ aryana Government Suspended Haryana Roadways Bus Service in Punjab ਕਿਸਾਨ ਅੰਦੋਲਨ ਤੋਂ ਘਬਰਾਈ ਖੱਟਰ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਅੰਦਰ ਬੱਸ ਸੇਵਾ ਕੀਤੀ ਬੰਦ](https://static.abplive.com/wp-content/uploads/sites/5/2020/11/25221444/Haryana-Roadways.jpg?impolicy=abp_cdn&imwidth=1200&height=675)
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।ਸਰਕਾਰ ਨੇ ਇਹ ਫੈਸਲਾ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਲਿਆ ਹੈ।ਕਰੀਬ ਦੋ ਮਹੀਨੇ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਦਿੱਲੀ ਵੱਲ ਨੂੰ ਵੱਧਣਾ ਸ਼ੁਰੂ ਹੋ ਗਿਆ ਹੈ।ਕਿਸਾਨਾਂ ਨੇ 26-27 ਨੂੰ ਦਿੱਲੀ ਘੇਰਨ ਦੇ ਲਈ ਕੂਚ ਸ਼ੁਰੂ ਕਰ ਦਿੱਤੀ ਹੈ।ਜਿਸ ਕਾਰਨ ਹਰਿਆਣਾ ਸਕਕਾਰ ਨੇ ਆਪਣੇ ਸਾਰੇ ਬਾਡਰ ਸੀਲ ਕਰ ਦਿੱਤੇ ਹਨ।
ਹਰਿਆਣਾ ਦੀਆਂ ਸਾਰੀਆਂ ਸਰਹੱਦਾਂ ਤੇ ਕਿਸਾਨ ਪਹੁੰਚ ਚੁੱਕੇ ਹਨ।ਪੁਲਿਸ ਵੀ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਿਆਰੀ 'ਚ ਹੈ। ਕਿਸੇ ਵੀ ਵਕਤ ਟਕਰਾਅ ਵਾਸੀ ਸਥਿਤੀ ਪੈਦਾ ਹੋ ਸਕਦੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਦਿੱਲੀ ਨਹੀਂ ਜਾਣ ਦੇਣਗੇ।ਹੁਣ ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਬੱਸ ਸੇਵਾ ਨੂੰ ਰੋਕ ਦਿੱਤਾ ਹੈ।
ਚੰਡੀਗੜ੍ਹ ਨੇ ਬੰਦ ਕੀਤੀ CTU ਬੱਸ ਸੇਵਾ
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਦੇ ਮੱਦੇਨਜ਼ਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਵੀ ਹਰਿਆਣਾ 'ਚ ਦਾਖਲ ਹੋਣ ਵਾਲੀਆਂ ਸਾਰੀਆਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬੱਸਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਿਮਾਚਲ ਵਿੱਚ ਵੀ CTU ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)