Punjab News: ਚੋਣਾਂ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮੁੜ ਐਂਟਰੀ, ਹਰ ਡਿਊਟੀ ਨਿਭਾਉਣ ਦਾ ਐਲਾਨ
Prakash Singh Badal: ਲੰਬੇ ਸਮੇਂ ਬਾਅਦ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਬਾਦਲ ਨੇ ਸਪੱਸ਼ਟ ਕੀਤਾ ਕਿ ਹਾਲੇ ਉਨ੍ਹਾਂ ਦਾ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ। ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਬਹੁਤ ਅਹਿਮ ਕਰਾਰ ਦਿੱਤਾ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਵਾਰ ਫਿਰ ਵਿਧਾਨ ਸਭਾ ਚੋਣਾਂ ਲੜਨ ਦੇ ਸੰਕੇਤ ਦਿੱਤੇ ਹਨ। 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਕਿਸਮਤ ਅਜ਼ਮਾਉਂਦੇ ਨਜ਼ਰ ਆ ਸਕਦੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਨੂੰ ਕੀਤੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਕਿਹਾ ਕਿ ਉਹ ਪਾਰਟੀ ਲਈ ਹਰ ਡਿਊਟੀ ਨਿਭਾਉਣ ਲਈ ਤਿਆਰ ਹਨ।
ਅਜਿਹੀਆਂ ਕਿਆਸਅਰਾਈਆਂ ਸਨ ਕਿ ਪ੍ਰਕਾਸ਼ ਸਿੰਘ ਬਾਦਲ ਸਰਗਰਮ ਸਿਆਸਤ ਤੋਂ ਦੂਰੀ ਬਣਾ ਸਕਦੇ ਹਨ ਪਰ ਲੰਬੇ ਸਮੇਂ ਬਾਅਦ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਬਾਦਲ ਨੇ ਸਪੱਸ਼ਟ ਕੀਤਾ ਕਿ ਹਾਲੇ ਉਨ੍ਹਾਂ ਦਾ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ। ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਬਹੁਤ ਅਹਿਮ ਕਰਾਰ ਦਿੱਤਾ ਹੈ। ਬਾਦਲ ਨੇ ਕਿਹਾ, "ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਬੱਚਿਆਂ ਦਾ ਭਵਿੱਖ ਤੈਅ ਕਰਨਗੀਆਂ। ਸਾਡੀ ਪਾਰਟੀ ਹਮੇਸ਼ਾ ਸਿੱਖਾਂ ਦੇ ਹੱਕਾਂ ਲਈ ਲੜਦੀ ਰਹੀ ਹੈ।"
ਲੰਬੀ ਤੋਂ ਮੌਜੂਦਾ ਵਿਧਾਇਕ ਪ੍ਰਕਾਸ਼ ਸਿੰਘ ਬਾਦਲ
ਪੰਜਾਬ ਵਿਧਾਨ ਸਭਾ ਚੋਣਾਂ 'ਚ ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹੋ ਸਕਦੇ ਹਨ। ਪ੍ਰਕਾਸ਼ ਸਿੰਘ ਬਾਦਲ ਹੁਣ ਤਕ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਜਦਕਿ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ ਵਿਧਾਇਕ ਬਣ ਚੁੱਕੇ ਹਨ। ਲੰਬੀ ਤੋਂ ਮੌਜੂਦਾ ਵਿਧਾਇਕ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, "ਪਾਰਟੀ ਵੱਲੋਂ ਮੈਨੂੰ ਜੋ ਵੀ ਡਿਊਟੀ ਮਿਲੇਗੀ, ਮੈਂ ਉਨ੍ਹਾਂ ਨੂੰ ਨਿਭਾਉਣ ਲਈ ਤਿਆਰ ਹਾਂ।"
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਿਹਾ ਹੈ। ਅਕਾਲੀ ਦਲ ਨੂੰ 97 ਸੀਟਾਂ ਮਿਲੀਆਂ ਹਨ, ਜਿਨ੍ਹਾਂ 'ਚੋਂ ਹੁਣ ਤਕ 91 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਲੰਬੀ ਸੀਟ ਤੋਂ ਚੋਣ ਲੜਨ ਦਾ ਫ਼ੈਸਲਾ ਪ੍ਰਕਾਸ਼ ਸਿੰਘ ਬਾਦਲ 'ਤੇ ਛੱਡਿਆ ਹੋਇਆ ਹੈ।
ਇਹ ਵੀ ਪੜ੍ਹੋ: Punjab Election 2022: ਕੈਪਟਨ ਅਮਰਿੰਦਰ ਨਾਲ ਹੱਥ ਮਿਲਾਏਗੀ ਬੀਜੇਪੀ? ਕੇਂਦਰੀ ਮੰਤਰੀ ਨੇ ਦੱਸੀ ਅਸਲੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin