ਪੜਚੋਲ ਕਰੋ

Electricity bill: ਐਤਕੀ 86 ਫ਼ੀਸਦ ਤੇ ਅਗਲੀ ਵਾਰ 95 ਫ਼ੀਸਦੀ ਪਰਿਵਾਰਾਂ ਨੂੰ ਆਵੇਗਾ ‘ਜ਼ੀਰੋ’ ਬਿੱਲ: ਮਾਨ

ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ।

ਚੰਡੀਗੜ੍ਹ: ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।

ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।”

ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।

ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ।

ਟਾਪ ਹੈਡਲਾਈਨ

Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget