ਪੜਚੋਲ ਕਰੋ

Punjab Vidhan Sabha session ਸ਼ੁਰੂ ਹੁੰਦੇ ਹੀ ਵਿਰੋਧੀਆਂ ਨੇ ਕੀਤਾ ਹੰਗਾਮਾ, SYL ਮੁੱਦੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ, ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੇ ਐਸਵਾਈਐਲ ਦੇ ਮੁੱਦੇ 'ਤੇ ਵਿਧਾਨ ਸਭਾ ਦੇ ਨੇੜੇ ਪ੍ਰਦਰਸ਼ਨ ਕੀਤਾ।

Punjab Vidhan Sabha session 2023 : ਪੰਜਾਬ ਵਿਧਾਨ ਸਭਾ (Punjab Vidhan Sabha session) ਦਾ ਦੋ ਰੋਜ਼ਾ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੇ ਐਸਵਾਈਐਲ ਦੇ ਮੁੱਦੇ 'ਤੇ ਵਿਧਾਨ ਸਭਾ ਦੇ ਨੇੜੇ ਪ੍ਰਦਰਸ਼ਨ ਕੀਤਾ। ਯੂਥ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ।

ਪ੍ਰਦਰਸ਼ਨ ਕਰ ਰਹੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬੈਠਾ ਲੈ ਗਈ। ਵਰਕਰਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਰਹੀ ਅਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਇਸ ਦੋ ਰੋਜ਼ਾ ਸੈਸ਼ਨ ਵਿੱਚ ਵਿਰੋਧੀ ਧਿਰ ਐਸਵਾਈਐਲ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਉਣ ਦੀ ਤਿਆਰੀ ਕਰ ਰਹੀ ਹੈ।

Vidhan Sabha Session 'ਤੇ ਰਾਜਪਾਲ ਦੇ ਸਵਾਲ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸਰਕਾਰ ਨੇ ਇਹ ਸੈਸ਼ਨ ਅੱਜ ਸਵੇਰੇ 11 ਵਜੇ ਸੱਦਿਆ ਹੈ, ਪਰ ਇਸ ਵਿਸ਼ੇਸ਼ ਇਜਲਾਸ 'ਤੇ ਪੰਜਾਬ ਦੇ ਰਾਜਵਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਜਲਾਸ ਦੇ ਇੱਕ ਦਿਨ ਪਹਿਲਾਂ ਭਾਵ ਵੀਰਵਾਰ ਨੂੰ ਰਾਜਪਾਲ ਨੇ ਸੀਐਮ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਜਿਸ ਵਿੱਚ ਕਿਹਾ, ਇਹ ਸੈਸ਼ਨ ਗ਼ੈਰ ਸੰਵਿਧਾਨਕ ਹੈ ਇਸ ਨੂੰ ਨਹੀਂ ਬੁਲਾਇਆ ਜਾ ਸਕਦਾ। 

ਰਾਜਪਾਲ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਇਸ ਦੇ ਬਾਵਜੂਦ ਜੇ ਵਿਧਾਨ ਸਭਾ ਦਾ ਗੈਰ ਕਾਨੂੰਨੀ ਇਜਲਾਸ ਬੁਲਾਇਆ ਗਿਆ ਤਾਂ ਉਹ ਇਸ ਦੀ ਰਿਪੋਰਟ ਰਾਸ਼ਟਰਪਤੀ ਨੂੰ ਭੇਜਣਗੇ ਅਤੇ ਢੁੱਕਵੀਂ ਕਾਰਵਾਈ ਕਰਨ ਲਈ ਮਜਬੂਰ ਹੋਣਗੇ। ਦੂਜੇ ਪਾਸੇ ਵਿਰੋਧੀ ਧਿਰ ਨੇ ਵੀ ਐਸਵਾਈਐਲ, ਵਧਦੇ ਕਰਜ਼ੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget