Punjab News: ਜਿਵੇਂ ਭਿੰਡਰਾਂਵਾਲੇ ਸਮੇਂ ਹਾਲਾਤ ਖ਼ਰਾਬ ਹੋਏ ਸੀ, ਪੰਜਾਬ ਉਸੇ ਰਾਹ 'ਤੇ ਤੁਰਿਆ: ਕੈਪਟਨ ਵੱਲੋਂ ਪੀਐਮ ਮੋਦੀ ਕੋਲ ਫਿਰਕ ਜਾਹਿਰ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਖਦਸ਼ਾ ਜਤਾਇਆ ਹੈ ਕਿ ਪੰਜਾਬ ਉਸੇ ਰਾਹ ਉੱਤੇ ਤੁਰਦਾ ਜਾਪ ਰਿਹਾ ਜਿਵੇਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਹਾਲਾਤ ਖ਼ਰਾਬ...

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਖਦਸ਼ਾ ਜਤਾਇਆ ਹੈ ਕਿ ਪੰਜਾਬ ਉਸੇ ਰਾਹ ਉੱਤੇ ਤੁਰਦਾ ਜਾਪ ਰਿਹਾ ਜਿਵੇਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਹਾਲਾਤ ਖ਼ਰਾਬ ਹੋਏ ਸਨ। ਉਨ੍ਹਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਤੇ ਪੰਜਾਬ ਵਿੱਚ ਕਥਿਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਦਾ ਵਧ ਰਿਹਾ ਪ੍ਰਭਾਵ ਚਿੰਤਾ ਦਾ ਵਿਸ਼ਾ ਹੈ। ਕੈਪਟਨ ਨੇ ਆਖਿਆ ਕਿ ਉਹ ਆਪਣੀ ਸਰਜਰੀ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਨਹੀਂ ਮਿਲੇ ਸਨ, ਇਸ ਲਈ ਉਹ ਉਨ੍ਹਾਂ ਨੂੰ ਮਿਲਣ ਆਏ ਹਨ ਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਕੋਲੋਂ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਹੈ।
ਉਨ੍ਹਾਂ ਆਖਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਪਿਛਲੇ 53 ਸਾਲ ਤੋਂ ਸਿਆਸਤ ਵਿੱਚ ਹਨ ਤੇ ਉਨ੍ਹਾਂ ਇਹ ਵੀ ਆਖਿਆ ਕਿ ਕਿਵੇਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਪੰਜਾਬ ਦੇ ਹਾਲਾਤ ਖ਼ਰਾਬ ਹੋ ਗਏ ਸਨ। ਉਨ੍ਹਾਂ ਆਖਿਆ ਕਿ ਪੰਜਾਬ ਉਸੇ ਰਾਹ ’ਤੇ ਤੁਰਦਾ ਜਾਪ ਰਿਹਾ ਹੈ।
ਹਾਲਾਂਕਿ ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਨਾ ਕਿ ਕੇਂਦਰ ਦੀ। ਪੰਜਾਬ ਵਿੱਚ ਇਸ ਵੇਲੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਰਾਜ ਵਿੱਚ ਬਾਹਰੋਂ ਹਥਿਆਰ ਆ ਰਹੇ ਹਨ ਤੇ ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਗੁਰੂ ਘਰ ਵਿੱਚ ਕੀਤੀ ਗਈ ਭੰਨ੍ਹਤੋੜ ਦਾ ਮਾਮਲਾ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਾਲਤ ਵਿਗੜਦੇ ਜਾ ਰਹੇ ਹਨ।
ਇਹ ਵੀ ਪੜ੍ਹੋ: Farmers Protest: ਪੰਜਾਬ ਅੰਦਰ 19 ਟੌਲ ਪਲਾਜ਼ੇ ਫਰੀ! ਸਰਕਾਰ ਹਰਕਤ 'ਚ ਆਈ, ਸੀਐਮ ਭਗਵੰਤ ਮਾਨ ਨੇ ਬੁਲਾਈ ਮੀਟਿੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















