Barnala News: ਆਸ਼ਾ ਵਰਕਰ ਯੂਨੀਅਨ ਪੰਜਾਬ, ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਆਸ਼ਾ ਵਰਕਰ ਯੂਨੀਅਨ ਵੱਲੋਂ ਸਰਕਾਰੀ ਹਸਪਤਾਲ ਬਰਨਾਲਾ ਦੇ ਪਾਰਕ ਵਿੱਚ ‘ਖਾਲੀ ਭਾਂਡੇ ਤੇ ਪਲੇਟਾਂ ਖੜਕਾ ਕੇ ਮੋਦੀ ਸਰਕਾਰ ਨੂੰ ਜਗਾਓ’ ਰੋਸ ਪ੍ਰਦਰਸ਼ਨ ਕੀਤਾ ਗਿਆ। ਆਸ਼ਾ ਵਰਕਰਾਂ ਦਾ ਗੁੱਸਾ ਹੈ ਕਿ ਉਨ੍ਹਾਂ ਨੂੰ ਕੇਂਦਰੀ ਬਜਟ 'ਚ ਕੁਝ ਨਹੀਂ ਮਿਲਿਆ।


ਆਸ਼ਾ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡੀਸੀ ਰੇਟ ਲਾਗੂ ਕੀਤਾ ਜਾਵੇ, ਬੁਢਾਪਾ ਪੈਨਸ਼ਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਰਫ਼ 2500 ਰੁਪਏ ਦੀ ਤਨਖ਼ਾਹ ਹੈ, ਜਿਸ 'ਤੇ ਗੁਜ਼ਾਰਾ ਕਰਨਾ ਮੁਸ਼ਕਲ ਹੈ। ਅੱਜ ਇਨ੍ਹਾਂ ਮੰਗਾਂ ਸਬੰਧੀ ਕੇਂਦਰ ਸਰਕਾਰ ਦੇ ਨਾਂ ਸਿਵਲ ਸਰਜਨ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ।


ਇਹ ਵੀ ਪੜ੍ਹੋ: Punjab Cabinet Meeting: ਪੰਜਾਬ ਕੈਬਨਿਟ ਨੇ ਅਹਿਮ ਫੈਸਲਿਆਂ 'ਤੇ ਲਾਈ ਮੋਹਰ, ਅਧਿਆਪਕਾਂ ਦੀ ਬਦਲੀ ਨੀਤੀ 'ਚ ਬਦਲਾਅ, ਜੰਗੀ ਵਿਧਵਾਵਾਂ ਦੀ ਪੈਨਸ਼ਨ ਡਬਲ


ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰੀ ਆਸ਼ਾ ਵਰਕਰ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਪਾਰਕ ਵਿੱਚ ਇਕੱਠੇ ਹੋ ਕੇ ਖਾਲੀ ਭਾਂਡੇ ਵਜਾ ਕੇ ਕੇਂਦਰ ਸਰਕਾਰ ਨੂੰ ਜਗਾਉਣ ਦਾ ਯਤਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਬਰਨਾਲਾ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।


ਇਸ ਮੌਕੇ ਆਪਣੀਆਂ ਮੰਗਾਂ ਬਾਰੇ ਦੱਸਦਿਆਂ ਆਸ਼ਾ ਵਰਕਰਾਂ ਨੇ ਕਿਹਾ ਕਿ ਦੇਸ਼ ਵਿੱਚ ਕਰੋਨਾ ਦੇ ਦੌਰ ਵਿੱਚ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਸੀ। ਇਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਐਵਾਰਡ ਵੀ ਮਿਲੇ ਪਰ ਹੱਕ ਉਸ ਨੂੰ ਨਹੀਂ ਮਿਲਿਆ। ਕੇਂਦਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ਨਹੀਂ ਮੰਨੀਆਂ।


ਆਸ਼ਾ ਵਰਕਰਾਂ ਦਾ ਗੁੱਸਾ ਹੈ ਕਿ ਉਨ੍ਹਾਂ ਨੂੰ ਕੇਂਦਰੀ ਬਜਟ 'ਚ ਕੁਝ ਨਹੀਂ ਮਿਲਿਆ। ਅੱਜ ਸਿਵਲ ਸਰਜਨ ਬਰਨਾਲਾ ਨੂੰ ਇਨ੍ਹਾਂ ਮੰਗਾਂ ਸਬੰਧੀ ਕੇਂਦਰ ਸਰਕਾਰ ਲਈ ਮੰਗ ਪੱਤਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Punjab news: ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ, ਰੱਖੀ ਆਹ ਮੰਗ