Punjab Politics: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja Warring) ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ। ਉਦੋਂ ਤੋਂ ਹੀ ਸਭ ਦੀਆਂ ਨਜ਼ਰਾਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ(Bharat Bhushan Ashu) 'ਤੇ ਹਨ।


ਦੱਸ ਦਈਏ ਕਿ  ਸਾਬਕਾ ਮੰਤਰੀ ਦੇ ਇਲਾਕੇ ਹਲਕਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਉਥੋਂ ਭਾਜਪਾ ਵੱਡੇ ਫਰਕ ਨਾਲ ਅੱਗੇ ਰਹੀ ਜਿਸ ਤੋਂ ਬਾਅਦ ਵੜਿੰਗ ਦੀ ਜਿੱਤ ਤੋਂ ਬਾਅਦ ਆਸ਼ੂ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ। ਆਸ਼ੂ ਨੂੰ ਰਾਜਾ ਵੜਿੰਗ ਦੀ ਜਿੱਤ ਤੋਂ ਬਾਅਦ ਜਸ਼ਨ ਵਿੱਚ ਵੀ ਨਹੀਂ ਦੇਖਿਆ ਗਿਆ। ਜਿੱਤ ਤੋਂ ਬਾਅਦ ਜਦੋਂ ਰਾਜਾ ਵੜਿੰਗ ਸਰਟੀਫਿਕੇਟ ਲੈਣ ਲਈ ਪੀਏਯੂ ਆਏ ਤਾਂ ਆਸ਼ੂ ਉੱਥੇ ਮੌਜੂਦ ਨਹੀਂ ਸਨ ਅਤੇ ਇਸ ਤੋਂ ਬਾਅਦ ਉਹ ਪ੍ਰੈੱਸ ਕਾਨਫਰੰਸ ਵਿੱਚ ਵੀ ਸ਼ਾਮਲ ਨਹੀਂ ਹੋਏ।


ਹੁਣ ਸਾਬਕਾ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣਾ ਦਰਦ ਜ਼ਾਹਰ ਕੀਤਾ ਹੈ। ਜਿਸ ਨੇ ਨਵੀਂ ਚਰਚਾ ਛੇੜ ਦਿੱਤੀ ਹੈ ਕਿ ਆਸ਼ੂ ਅੱਗੇ ਕੀ ਕਦਮ ਚੁੱਕਣ ਜਾ ਰਹੇ ਹਨ। ਆਸ਼ੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਰਾਸਤੇ ਵੀ ਜ਼ਿੱਦੀ ਨੇ, ਮੰਜ਼ਿਲਾਂ ਵੀ ਜ਼ਿੱਦੇ ਨੇ, ਦੇਖਦੇ ਹਾਂ ਕੱਲ੍ਹ ਕੀ ਹੁੰਦਾ ਹੈ, ਹੌਂਸੇਲੇ ਵੀ ਜ਼ਿੱਦੀ ਨੇ,



ਜ਼ਿਕਰ ਕਰ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਲੋਕ ਸਭਾ ਟਿਕਟ ਦੇ ਦਾਅਵੇਦਾਰ ਸਨ ਪਰ ਪਾਰਟੀ ਹਾਈਕਮਾਂਡ ਨੇ ਆਸ਼ੂ ਦੀ ਟਿਕਟ ਕੱਟ ਕੇ ਰਾਜਾ ਵੜਿੰਗ ਨੂੰ ਦੇ ਦਿੱਤੀ, ਉਦੋਂ ਤੋਂ ਆਸ਼ੂ ਲਗਾਤਾਰ ਨਾਰਾਜ਼ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਕਈ ਵਾਰ ਇਕੱਠਿਆਂ ਜ਼ਰੂਰ ਵੇਖਿਆ ਗਿਆ ਹੈ ਪਰ ਜਿਸ ਤਰ੍ਹਾਂ ਉਹ ਬਿੱਟੂ ਨਾਲ ਨਿੱਠ ਕੇ ਪ੍ਰਚਾਰ ਕਰਦੇ ਸਨ ਉਹ ਚੀਜ਼ ਇਨ੍ਹਾਂ ਚੋਣਾਂ ਵਿੱਚ ਕਿਤੇ ਗ਼ਾਇਬ ਨਜ਼ਰ ਆਈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।