ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Fatehgarh Sahib : ਸਾਹਿਬਜਾਦਿਆਂ ਦੇ ਬਲੀਦਾਨ ਤੇ ਗੁਰੂ ਤੇਗ ਬਹਾਦੁਰ ਜੀ ਦੀ ਸਹਾਦਤ ਨੂੰ ਯਾਦ ਕਰਨ ਦੀ ਲੋੜ : ਅਸ਼ਵਨੀ ਸ਼ਰਮਾ
Fatehgarh Sahib : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਅੱਜ ਸ਼ਹੀਦੀ ਸਭਾ ਦੇ ਪਹਿਲੇ ਦਿ
![Fatehgarh Sahib : ਸਾਹਿਬਜਾਦਿਆਂ ਦੇ ਬਲੀਦਾਨ ਤੇ ਗੁਰੂ ਤੇਗ ਬਹਾਦੁਰ ਜੀ ਦੀ ਸਹਾਦਤ ਨੂੰ ਯਾਦ ਕਰਨ ਦੀ ਲੋੜ : ਅਸ਼ਵਨੀ ਸ਼ਰਮਾ Ashwani Kumar Sharma pay obeisance on the first day of the Shaheed Sabha at Fatehgarh Sahib dedicated to the martyrdom of Baba Zorawar Singh, Baba Fateh Singh and Mata Gujri Ji Fatehgarh Sahib : ਸਾਹਿਬਜਾਦਿਆਂ ਦੇ ਬਲੀਦਾਨ ਤੇ ਗੁਰੂ ਤੇਗ ਬਹਾਦੁਰ ਜੀ ਦੀ ਸਹਾਦਤ ਨੂੰ ਯਾਦ ਕਰਨ ਦੀ ਲੋੜ : ਅਸ਼ਵਨੀ ਸ਼ਰਮਾ](https://feeds.abplive.com/onecms/images/uploaded-images/2022/12/26/36975d405a182ecf96834a7b53b1633d1672050855487345_original.jpg?impolicy=abp_cdn&imwidth=1200&height=675)
Ashwani Kumar Sharma
Fatehgarh Sahib : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਅੱਜ ਸ਼ਹੀਦੀ ਸਭਾ ਦੇ ਪਹਿਲੇ ਦਿਨ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ। ਇਸ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਕੁੱਝ ਨਿਛਾਵਰ ਕੀਤਾ। ਸਾਹਿਬਜਾਦਿਆਂ ਦੇ ਬਲੀਦਾਨ ਤੇ ਗੁਰੂ ਤੇਗ ਬਹਾਦੁਰ ਜੀ ਦੀ ਸਹਾਦਤ ਨੂੰ ਯਾਦ ਕਰਨ ਦੀ ਲੋੜ ਹੈ ਅਤੇ ਇਹ ਬਲੀਦਾਨ ਅੱਜ ਦੀ ਨੌਜਵਾਨ ਪੀੜੀ ਤੱਕ ਪਹੁੰਚਣਾ ਚਾਹੀਦਾ ਹੈ। ਜੇਕਰ ਇਹ ਇਤਿਹਾਸ ਘਰ ਘਰ ਪਹੁੰਚਦਾ ਹੈ ਤਾਂ ਅੱਜ ਪੰਜਾਬ ਵਿਚ ਅਮਨ ਸ਼ਾਂਤੀ ਹੋਵੇਗੀ।
ਇਹ ਵੀ ਪੜ੍ਹੋ : ਮਦਰ ਡੇਅਰੀ ਨੇ ਮੁੜ ਵਧਾਏ ਦੁੱਧ ਦੇ ਰੇਟ, ਕੱਲ੍ਹ ਤੋਂ ਲਾਗੂ ਹੋਣਗੀਆਂ ਵਧੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਰੇਟ
ਉਹਨਾਂ ਨੇ ਕਿਹਾ ਕਿ ਅੱਜ ਇਥੇ ਪਹੁੰਚਕੇ ਉਹਨਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ। ਉਥੇ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨਾਏ ਜਾ ਰਹੇ ਵੀਰ ਬਾਲ ਦਿਵਸ 'ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਜੇਕਰ ਸਾਹਿਬਜਾਦਿਆ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ ਤਾਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਜਿਹਨਾਂ ਨੇ ਸਾਹਿਬਜਾਦਿਆਂ ਦੀ ਸਹਾਦਤ ਨੂੰ ਦੁਨੀਆ ਭਰ ਵਿਚ ਪਹੁੰਚਾਇਆ ਹੈ,ਉਥੇ ਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ ਨੇ ਕਿਹਾ ਕਿ ਅੱਜ ਸਾਹਿਬਜਾਦਿਆਂ ਦੀ ਸਹਾਦਤ ਦਾ ਦਿਨ ਹੈ, ਅਸੀਂ ਉਹਨਾਂ ਨਤਸਮਤਕ ਹੋਣ ਲਈ ਆਏ ਹਾਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)