Fatehgarh Sahib : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਅੱਜ ਸ਼ਹੀਦੀ ਸਭਾ ਦੇ ਪਹਿਲੇ ਦਿਨ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ। ਇਸ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਪਹੁੰਚੇ। 

 

ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਕੁੱਝ ਨਿਛਾਵਰ ਕੀਤਾ। ਸਾਹਿਬਜਾਦਿਆਂ ਦੇ ਬਲੀਦਾਨ ਤੇ ਗੁਰੂ ਤੇਗ ਬਹਾਦੁਰ ਜੀ ਦੀ ਸਹਾਦਤ ਨੂੰ ਯਾਦ ਕਰਨ ਦੀ ਲੋੜ ਹੈ ਅਤੇ ਇਹ ਬਲੀਦਾਨ ਅੱਜ ਦੀ ਨੌਜਵਾਨ ਪੀੜੀ ਤੱਕ ਪਹੁੰਚਣਾ ਚਾਹੀਦਾ ਹੈ। ਜੇਕਰ ਇਹ ਇਤਿਹਾਸ ਘਰ ਘਰ ਪਹੁੰਚਦਾ ਹੈ ਤਾਂ ਅੱਜ ਪੰਜਾਬ ਵਿਚ ਅਮਨ ਸ਼ਾਂਤੀ ਹੋਵੇਗੀ। 

 


 

ਉਹਨਾਂ ਨੇ ਕਿਹਾ ਕਿ ਅੱਜ ਇਥੇ ਪਹੁੰਚਕੇ ਉਹਨਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ। ਉਥੇ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨਾਏ ਜਾ ਰਹੇ ਵੀਰ ਬਾਲ ਦਿਵਸ 'ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਜੇਕਰ ਸਾਹਿਬਜਾਦਿਆ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ ਤਾਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਜਿਹਨਾਂ ਨੇ ਸਾਹਿਬਜਾਦਿਆਂ ਦੀ ਸਹਾਦਤ ਨੂੰ ਦੁਨੀਆ ਭਰ ਵਿਚ ਪਹੁੰਚਾਇਆ ਹੈ,ਉਥੇ ਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ ਨੇ ਕਿਹਾ ਕਿ ਅੱਜ ਸਾਹਿਬਜਾਦਿਆਂ ਦੀ ਸਹਾਦਤ ਦਾ ਦਿਨ ਹੈ, ਅਸੀਂ ਉਹਨਾਂ ਨਤਸਮਤਕ ਹੋਣ ਲਈ ਆਏ ਹਾਂ। 

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।