ਪੜਚੋਲ ਕਰੋ

Punjab Politics: ਭਾਜਪਾ 'ਚ ਜਾਂਦਿਆਂ ਹੀ ਸੇਖੜੀ ਨੇ ਰਗੜੇ 'ਆਪਣੇ'-ਕਿਹਾ ਕਾਂਗਰਸ 'ਚ ਗੈਂਗ ਕੰਮ ਕਰ ਰਿਹਾ

Ashwani Sekhri News: ਅਸ਼ਵਨੀ ਸੇਖੜੀ ਨੇ ਪਹਿਲੀ ਵਾਰ 1985 ਵਿੱਚ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਸਾਲ 2002 ਅਤੇ 2012 ਵਿੱਚ ਵੀ ਉਹ ਬਟਾਲਾ ਸੀਟ ਤੋਂ ਮੁੜ ਵਿਧਾਇਕ ਚੁਣੇ ਗਏ ਸਨ।

Punjab News: ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਲੋਕ ਸਭਾ ਚੋਣਾਂ ਤੋਂ 10 ਮਹੀਨੇ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਉਹ ਕਾਂਗਰਸ ਦੇ ਤੇਜ਼-ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। ਸੇਖੜੀ ਦਾ ਭਾਜਪਾ ਨਾਲ ਹੱਥ ਮਿਲਾਉਣਾ ਨਾ ਸਿਰਫ ਕਾਂਗਰਸ ਲਈ ਸਗੋਂ ਨਿੱਜੀ ਤੌਰ 'ਤੇ ਨਵਜੋਤ ਸਿੰਘ ਸਿੱਧੂ ਖੇਮੇ ਲਈ ਵੀ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਇਹ ਸੰਕੇਤ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਕਾਂਗਰਸ ਨੂੰ ਖੋਰਾ ਲਾ ਰਹੀ ਹੈ। ਦਰਅਸਲ, ਜਗਦੀਸ਼ ਰਾਜ ਸਾਹਨੀ ਤੋਂ ਬਾਅਦ ਭਾਜਪਾ ਨੂੰ ਬਟਾਲਾ ਵਿਧਾਨ ਸਭਾ ਸੀਟ ਤੋਂ ਵੱਡੇ ਨੇਤਾ ਦੀ ਤਲਾਸ਼ ਸੀ। ਇਹੀ ਕਾਰਨ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਸ਼ਵਨੀ ਸੇਖੜੀ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਭਾਜਪਾ ਦੀ ਕਾਫੀ ਰਣਨੀਤਕ ਯੋਜਨਾ ਮੰਨਿਆ ਜਾ ਰਿਹਾ ਹੈ।

ਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ

ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ 'ਚ ਧੜੇਬੰਦੀ ਆਪਣੇ ਸਿਖਰ 'ਤੇ ਹੈ। ਪੰਜਾਬ ਵਿੱਚ ਕਾਂਗਰਸ ਇਸ ਸਮੇਂ ਕਈ ਧੜਿਆਂ ਵਿੱਚ ਵੰਡੀ ਹੋਈ ਹੈ। ਧੜੇਬੰਦੀ ਕਾਰਨ ਸੇਖੜੀ ਪਾਰਟੀ ਅੰਦਰ ਅਣਗੌਲੇ ਮਹਿਸੂਸ ਕਰ ਰਹੇ ਸਨ। ਇਹੀ ਕਾਰਨ ਹੈ ਕਿ ਬਟਾਲਾ ਅਤੇ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸੇਖੜੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਦੌਰਾਨ ਉਨ੍ਹਾਂ ਛੇ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਪਠਾਨਕੋਟ ਦੇ ਪਛੜੇਪਣ ਦਾ ਮੁੱਦਾ ਉਠਾਇਆ। ਮੀਟਿੰਗ ਤੋਂ ਬਾਅਦ ਕਾਂਗਰਸ ਦੀ ਪੰਜਾਬ ਇਕਾਈ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਥੇ ਇੱਕ ਗਰੋਹ ਕੰਮ ਕਰ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂਆਂ ਦੀ ਸਲਾਹ ਲਏ ਬਿਨਾਂ ਹੀ ਫੈਸਲੇ ਲਏ ਜਾ ਰਹੇ ਹਨ।

3 ਵਾਰ ਵਿਧਾਇਕ ਰਹਿ ਚੁੱਕੇ ਨੇ ਸੇਖੜੀ 

ਅਸ਼ਵਨੀ ਸੇਖੜੀ ਦੇ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਹਿਲੀ ਵਾਰ 1985 'ਚ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ, ਜਿਸ 'ਚ ਉਹ ਸਫਲ ਹੋਏ ਸਨ। ਸਾਲ 2002 ਅਤੇ 2012 ਵਿੱਚ ਵੀ ਉਹ ਬਟਾਲਾ ਸੀਟ ਤੋਂ ਮੁੜ ਵਿਧਾਇਕ ਚੁਣੇ ਗਏ ਸਨ। 2002 ਵਿੱਚ ਉਨ੍ਹਾਂ ਨੂੰ ਸੈਰ-ਸਪਾਟਾ ਅਤੇ ਸੱਭਿਆਚਾਰ ਰਾਜ ਮੰਤਰੀ ਬਣਾਇਆ ਗਿਆ। ਸਾਲ 2009 ਵਿੱਚ ਸੇਖੜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਸੀ। 2017 ਅਤੇ 2022 ਵਿਚ ਵੀ ਅਸ਼ਵਨੀ ਸੇਖੜੀ ਨੇ ਕਾਂਗਰਸ ਪਾਰਟੀ ਦੀ ਟਿਕਟ 'ਤੇ ਬਟਾਲਾ ਤੋਂ ਚੋਣ ਲੜੀ ਸੀ ਪਰ ਉਹ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਲਖਬੀਰ ਸਿੰਘ ਲੋਧੀਨੰਗਲ ਅਤੇ ਦੂਜੀ ਵਾਰ 'ਆਪ' ਉਮੀਦਵਾਰ ਤੋਂ ਚੋਣ ਹਾਰ ਗਏ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget