ਮੋਹਾਲੀ : ਅੱਜ ਮੋਹਾਲੀ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾੜੇ ਹਾਲਾਤਾਂ ਵਿੱਚ ਵੀ ਵਰਕਰਾਂ ਨੇ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਹਿਲੀ ਵਾਰ ਇਕੱਲੇ 73 ਸੀਟਾਂ 'ਤੇ ਚੋਣ ਲੜੀ ਸੀ ਅਤੇ 10 ਲੱਖ 33 ਹਜ਼ਾਰ ਲੋਕਾਂ ਨੇ ਭਾਜਪਾ ਨੂੰ ਵੋਟ ਦਿੱਤੀ। ਇਸ ਵਾਰ ਭਾਜਪਾ ਨੂੰ 6 ਫੀਸਦੀ ਤੋਂ ਵੱਧ ਵੋਟਾਂ ਮਿਲੀਆਂ ਹਨ, ਜੋ ਪਿਛਲੀ ਵਾਰ ਨਾਲੋਂ ਵੱਧ ਹਨ।ਅਸੀਂ ਸਕਾਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ।
ਅਸ਼ਵਨੀ ਨੇ ਕਿਹਾ ਕਿ ਆਪ' ਨੇ ਦਿਲੀ ਤੋਂ ਆ ਕੇ ਪੰਜਾਬੀਆਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ 'ਤੇ ਭਾਜਪਾ ਨਜ਼ਰ ਰੱਖੇਗੀ। ਕੇਜਰੀਵਾਲ ਤੇ CM ਭਗਵੰਤ ਮਾਨ ਦੇ ਰੋਡ ਸ਼ੋਅ 'ਤੇ ਸਰਕਾਰ ਨੇ ਖਰਚਾ ਕੀਤਾ ਹੈ ਅਤੇ 'ਆਪ' ਦੀ ਜਿੱਤ ਤੋਂ ਬਾਅਦ ਅੰਮ੍ਰਿਤਸਰ 'ਚ ਰੋਡ ਸ਼ੋਅ ਦਾ ਸਾਰਾ ਖਰਚਾ ਸਰਕਾਰੀ ਖਜ਼ਾਨੇ 'ਚੋਂ ਕੀਤਾ ਗਿਆ ਹੈ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਹੀ ਇਹ ਖਰਚਾ ਸਰਕਾਰੀ ਖਰਚੇ ਤੋਂ ਕੀਤਾ ਗਿਆ ਸੀ। ਮੈਂ ਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ, ਉਨ੍ਹਾਂ ਦਾ ਜਵਾਬ ਅਜੇ ਤੱਕ ਨਹੀਂ ਆਇਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਹੀ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕੀਤੀ। ਭਾਜਪਾ ਨੇ ਮੁੱਖ ਸਕੱਤਰ ਨੂੰ ਵੀ ਪੱਤਰ ਲਿਖਿਆ ਹੈ ਪਰ ਅਜੇ ਤੱਕ ਜਵਾਬ ਨਹੀਂ ਮਿਲਿਆ ਹੈ।ਇਹ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ। ਪੰਜਾਬ ਦੇ ਲੋਕ ਰਾਜ ਸਭਾ ਵਿੱਚ ਭੇਜੇ ਗਏ ਗੈਰ ਪੰਜਾਬੀਆਂ ਤੋਂ ਨਿਰਾਸ਼ ਹੋਏ ਹਨ। 'ਆਪ' ਦੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਭਾਜਪਾ ਚੌਕਸੀ ਦੀ ਭੂਮਿਕਾ ਨਿਭਾਏਗੀ।
ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਯੂਕਰੇਨ ਅਤੇ ਰੂਸ ਕਾਰਨ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਚੱਲ ਰਹੀ ਹੈ, ਜਿਵੇਂ ਹੀ ਸਥਿਤੀ ਆਮ ਹੋਵੇਗੀ, ਕੀਮਤਾਂ ਹੇਠਾਂ ਆ ਜਾਣਗੀਆਂ। ਜਦੋਂ ਤੱਕ ਐਲਾਨਾਂ 'ਤੇ ਅਮਲ ਨਹੀਂ ਹੁੰਦਾ, ਉਦੋਂ ਤੱਕ ਸਰਕਾਰ ਦੇ ਐਲਾਨ ਕਾਗਜ਼ਾਂ 'ਤੇ ਹੀ ਰਹਿ ਗਏ ਹਨ। ਹੁਣ ਆਮ ਆਦਮੀ ਪਾਰਟੀ ਨੂੰ ਹੁਣ ਲੋਕਾਂ ਨੂੰ 300 ਯੂਨਿਟ ਦਾ ਰੀਚਾਰਜ ਦੇਣਾ ਚਾਹੀਦਾ ਹੈ , ਜੋ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਖੇਤੀ ਨੂੰ ਘਾਟੇ ਦਾ ਸੌਦਾ ਨਹੀਂ ਰਹਿਣ ਦਿਆਂਗੇ , ਖੇਤੀ ਕਰਨ 'ਤੇ ਮਾਣ ਮਹਿਸੂਸ ਹੋਇਆ ਕਰੇਗਾ : ਭਗਵੰਤ ਮਾਨ