ਪੜਚੋਲ ਕਰੋ

ਅਸ਼ਵਨੀ ਸ਼ਰਮਾ ਨੇ ਜੇਪੀ ਨੱਡਾ ਨਾਲ ਕੀਤੀ ਮੀਟਿੰਗ, ਪੰਜਾਬ ਸਰਕਾਰ ਦੀ ਦੋ ਮਹੀਨਿਆਂ ਦੀ ਕਾਰਗੁਜ਼ਾਰੀ ਬਾਰੇ ਹੋਈ ਚਰਚਾ

ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾIਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਕਾਨੂੰਨ ਵਿਵਸਥਾ ਬਦਤਰ, ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਵਿੱਚ ਪੈਦਾ ਕੀਤਾ ਡਰ ਦਾ ਮਾਹੌਲ।

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨਾਲ ਦਿੱਲੀ ਸਥਿਤ ਉਹਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ ਨੇ ਕੌਮੀ ਪ੍ਰਧਾਨ ਨੱਡਾ ਨੂੰ ਪੰਜਾਬ ਸਰਕਾਰ ਦੀ ਪਿਛਲੇ ਦੋ ਮਹੀਨਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੌਜੂਦਾ ਰਾਜਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੌਮੀ ਪ੍ਰਧਾਨ ਨੱਡਾ ਜੀ ਦੀ ਪੰਜਾਬ ਫੇਰੀ ਦੌਰਾਨ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀਆਂ ਗਾਈਆਂ ਮੀਟਿੰਗਾਂ ਅਤੇ ਦਿੱਤੇ ਦਿਸ਼ਾ-ਨਿਰਦੇਸ਼ਾਂ ਨੇ ਪੰਜਾਬ ਦੇ ਭਾਜਪਾ ਵਰਕਰਾਂ ਵਿੱਚ ਨਵੀਂ ਊਰਜਾ ਭਰੀ ਹੈ ਅਤੇ ਉਨ੍ਹਾਂ ਦਾ ਮਨੋਬਲ ਹੋਰ ਵਧਾਇਆ ਹੈ। ਨੱਡਾ ਜੀ ਨਾਲ ਮੁਲਾਕਾਤ ਦੌਰਾਨ ਨੱਡਾ ਜੀ ਨੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਹਦਾਇਤਾਂ ਦਿੱਤੀਆਂ ਹਨ। ਭਾਜਪਾ ਵੱਲੋਂ ਚੋਣਾਂ ਲਈ ਜਥੇਬੰਦਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਤਲ, ਗੁੰਡਾਗਰਦੀ, ਗੋਲੀ ਕਾਂਡ, ਲੁੱਟ-ਖੋਹ ਅਤੇ ਡਕੈਤੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ। ਖਾਲਿਸਤਾਨੀ ਅਨਸਰਾਂ ਨੇ ਵੀ ਪੈਰ ਪਸਾਰ ਲਏ ਹਨ। ਪੰਜਾਬ ਦੀ ਮੌਜੂਦਾ ਸਰਕਾਰ ਸੂਬੇ ਨੂੰ ਫਿਰ ਤੋਂ ਅੱਤਵਾਦ ਦੇ ਕਾਲੇ ਦੌਰ ਵੱਲ ਧੱਕ ਰਹੀ ਹੈ। ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਵਿੱਚ ਦਹਿਸ਼ਤ ਅਤੇ ਔਰ ਅਰਾਜਕਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਆਪ ਸਰਕਾਰ ਦੇ ਮਹਿਜ ਦੋ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਪਛਤਾਵੇ ਦੀ ਅੱਗ ਝੁਲਸਣ ਲੱਗ ਪਏ ਹਨ। ਆਪ ਸਰਕਾਰ ਵਲੋਂ ਚੁਣਾਵੀ ਵਾਅਦਿਆਂ ‘ਚ ਜਨਤਾ ਨੂੰ 24 ਘੰਟੇ ਨਿਰਵਿਘਨ ਬਿਜਲੀ, 300 ਯੂਨਿਟ ਮੁਫ਼ਤ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ, ਪ੍ਰਤੀ ਔਰਤ 1000 ਰੁਪਏ, ਨੌਜਵਾਨਾਂ ਨੂੰ ਨੌਕਰੀਆਂ, ਕਿਸਨਾਂ ਨਾਲ ਝੂਠੇ ਵਾਦੇ ਆਦਿ ਵਰਗੀਆਂ ਦਿੱਤੀਆਂ ਗਾਰੰਟੀਆਂ ਖੋਖਲੀਆਂ ਸਾਬਿਤ ਹੋਈਆਂ ਹਨ। ਅੱਜ ਵੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਖਿਲਾਫ ਆਵਾਜ਼ ਚੁੱਕਣ ਵਾਲੇ ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੈ ਕਿ ਅਪਰਾਧੀਆਂ ਨੂੰ ਸਰਕਾਰ ਜਾਂ ਪੁਲਿਸ ਦਾ ਕੋਈ ਡਰ ਨਹੀਂ ਹੈ। ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਗਰੰਟੀ ਨੂੰ ਪੂਰਾ ਕਰਵਾਉਣ ਲਈ ਭਗਵੰਤ ਮਾਨ ਦੇ ਘਰ ਦੇ ਬਾਹਰ ਪੱਕੇ ਧਰਨੇ ਲੱਗੇ ਹੋਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੋਰਨਾਂ ਚੋਣ ਸੂਬਿਆਂ ਦੀ ਸੈਰ ਕਰ ਰਹੇ ਹਨ। ਇੱਕ ਪਾਸੇ ਲੋਕ ਗਰਮੀ ਨਾਲ ਜੂਝ ਰਹੇ ਹਨ ਅਤੇ ਦੂਜੇ ਪਾਸੇ ਭਗਵੰਤ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਬਿਜਲੀ ਦੇ ਲੰਬੇ ਕੱਟਾਂ ਨੇ ਜਨਤਾ ਦਾ ਜਿਨਾ ਬੇਹਾਲ ਕਰ ਦਿੱਤਾ ਹੈ। ਇਨਾਂ ਬੁਰਾ ਹਾਲ ਤਾਂ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਨਹੀਂ ਸੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੇ ਜਿਨਾਂ ਆਸਾਂ ਅਤੇ ਖਾਹਿਸ਼ਾਂ ਨਾਲ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ, ਭਗਵੰਤ ਮਾਨ ਸਰਕਾਰ ਦੇ ਦੋ ਮਹੀਨੇ ਦੇ ਕਾਰਜਕਾਲ ਨੂੰ ਦੇਖ ਕੇ ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਚੁੱਕਿਆ ਗਿਆ ਹੈ। ਲੋਕ ਖੂਨ ਦੇ ਹੰਝੂ ਰੋਣ ਲਈ ਮਜਬੂਰ ਹਨ। ਲੋਕ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਬਦਲ ਵਜੋਂ ਦੇਖ ਰਹੇ ਹਨ। ਆਉਣ ਵਾਲੀਆਂ ਮਿਉਂਸਪਲ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿੱਚ ਜਨ-ਸਮਰਥਨ ਨਾਲ ਇੱਕੋ-ਇੱਕ ਪਾਰਟੀ ਬਣ ਕੇ ਉਭਰੇਗੀ।

ਇਹ ਵੀ ਪੜ੍ਹੋ: Crude Oil Price Hike: ਕੱਚੇ ਤੇਲ ਦੀਆਂ ਕੀਮਤਾਂ 'ਚ ਮੁੜ ਲੱਗੀ ਅੱਗ, 7 ਹਫਤਿਆਂ ਦੇ ਉੱਚੇ ਪੱਧਰ 'ਤੇ ਪਹੁੰਚੀਆਂ ਕੀਮਤਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget