ਪੜਚੋਲ ਕਰੋ

Punjab News: ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ.ਐਸ.ਆਈ. ਗ੍ਰਿਫ਼ਤਾਰ

ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾੜਾਂ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏ.ਐਸ.ਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿਖੇ ਡੇਅਰੀ ਫਾਰਮ ਚਲਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ 13 ਮਈ, 2022 ਨੂੰ ਥਾਣਾ ਪਤਾਰਾ ਵਿਖੇ ਗੁਰਪ੍ਰੀਤ ਸਿੰਘ ਅਤੇ ਹੋਰਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 323, 341, 149 ਤਹਿਤ ਕੇਸ ਦਰਜ ਕਰਵਾਇਆ ਸੀ ਅਤੇ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਦੂਜੀ ਧਿਰ ਵੱਲੋਂ ਉਸ ‘ਤੇ ਦਬਾਅ ਪਾਇਆ ਜਾ ਰਿਹਾ ਸੀ। ਉਸਨੇ ਅੱਗੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸਦਾ ਭਰਾ ਅਮਨਪ੍ਰੀਤ ਸਿੰਘ 27-09-2022 ਨੂੰ ਉਸਦੇ ਡੇਅਰੀ ਫਾਰਮ ‘ਤੇ ਆਏ ਅਤੇ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਬਾਅਦ ਗੁਰਪ੍ਰੀਤ ਸਿੰਘ ਨੇ ਉਸ (ਜਸਵੀਰ ਸਿੰਘ) ਅਤੇ ਉਸ ਦੇ ਲੜਕੇ ਜਸਤੇਜ ਸਿੰਘ ਵਿਰੁੱਧ ਥਾਣਾ ਪਤਾਰਾ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 326, 506, 148, 149 ਤਹਿਤ ਫਰਜ਼ੀ ਐਫ.ਆਈ.ਆਰ. ਨੰਬਰ 78 ਮਿਤੀ 5-10-2022 ਦਰਜ ਕਰਵਾ ਦਿੱਤੀ।

ਸ਼ਿਕਾਇਤਕਰਤਾ ਦੇ ਪਿਤਾ ਕਰਨੈਲ ਸਿੰਘ ਨੇ ਆਪਣੇ ਪੋਤੇ ਜਸਤੇਜ ਸਿੰਘ ਵਿਰੁੱਧ ਦਰਜ ਕੀਤੇ ਗਏ ਫਰਜ਼ੀ ਕੇਸ ਵਿਰੁੱਧ ਐਸ.ਐਸ.ਪੀ. ਜਲੰਧਰ (ਦਿਹਾਤੀ) ਅਤੇ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਦਫ਼ਤਰ ਵਿੱਚ ਦਰਖਾਸਤ ਦਿੱਤੀ ਕਿਉਂਕਿ ਉਸਦਾ ਪੋਤਾ 27-09-2022 ਨੂੰ ਕਾਲਜ ਗਿਆ ਹੋਇਆ ਸੀ। ਇਸ ਦਰਖਾਸਤ 'ਤੇ ਏ.ਐਸ.ਆਈ ਰਾਮ ਪ੍ਰਕਾਸ਼ ਨੂੰ ਐਫ.ਆਈ.ਆਰ ਨੰਬਰ 78 ਮਿਤੀ 5-10-2022 ਦੀ ਤਫ਼ਤੀਸ਼ ਸੌਂਪੀ ਗਈ। ਮੁਲਜ਼ਮ ਏ.ਐਸ.ਆਈ. ਨੇ ਐਫ.ਆਈ.ਆਰ. ਵਿੱਚੋਂ ਜਸਤੇਜ ਦਾ ਨਾਮ ਕੱਢਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਪਰ ਵਾਰ-ਵਾਰ ਬੇਨਤੀ ਕਰਨ ’ਤੇ ਉਹ 30,000 ਰੁਪਏ ਲੈਣ ਲਈ ਮੰਨ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਰਾਮ ਪ੍ਰਕਾਸ਼ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਐਫ.ਆਈ.ਆਰ ਨੰ. 17 ਮਿਤੀ 20-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget