Punjab News: ਪੰਜਾਬ 'ਚ ASI ਅਤੇ ਹੋਮ ਗਾਰਡ ਦਾ ਗੋਲੀ ਮਾਰ ਕਤਲ, ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ, CM ਮਾਨ ਬੋਲੇ...
Gurdaspur News: ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਬੀਤੇ ਦਿਨੀਂ ਲਗਭਗ 1 ਵਜੇ, ਹਮਲਾਵਰ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਸਥਿਤ ਅਡਿਆਂ ਪਿੰਡ ਪੁਲਿਸ...

Gurdaspur News: ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਬੀਤੇ ਦਿਨੀਂ ਲਗਭਗ 1 ਵਜੇ, ਹਮਲਾਵਰ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਸਥਿਤ ਅਡਿਆਂ ਪਿੰਡ ਪੁਲਿਸ ਚੌਕੀ ਵਿੱਚ ਦਾਖਲ ਹੋਏ ਅਤੇ ਇੱਕ ਤੋਂ ਬਾਅਦ ਇੱਕ 6 ਗੋਲੀਆਂ ਚਲਾਈਆਂ, ਜਿਸ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਵਿਚਾਲੇ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਮੁੱਖਮੰਤਰੀ ਭਗਵੰਤ ਮਾਨ ਨੇ ਖੁਦ X ਤੇ ਪੋਸਟ ਕਰਦਿਆਂ ਲਿਖਦੇ ਹੋਏ ਕਿਹਾ, "ਸ਼ਹੀਦ ASI ਗੁਰਨਾਮ ਸਿੰਘ ਅਤੇ PHG ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।
ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ… pic.twitter.com/2iAdI6c0Qp
— Bhagwant Mann (@BhagwantMann) February 23, 2026
ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।" ਦੱਸ ਦਈਏ ਕਿ ਤਹਿਰੀਕ-ਏ-ਹਿੰਦੋਸਤਾਨ ਜਥੇਬੰਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦੋਵੇਂ ਪੁਲਸ ਮੁਲਾਜ਼ਮਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ; ਹਾਲਾਂਕਿ ਪੁਲਸ ਨੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























