Punjab News: ਪੰਜਾਬ 'ਚ ASI ਅਤੇ ਹੋਮ ਗਾਰਡ ਦਾ ਗੋਲੀ ਮਾਰ ਕਤਲ, ਹਾਦਸੇ ਤੋਂ ਬਾਅਦ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਬੋਲੇ- ਡਿਊਟੀ 'ਤੇ...
Gurdaspur News: ਪੰਜਾਬ ਦੇ ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ ਲਗਭਗ 1 ਵਜੇ, ਹਮਲਾਵਰ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਸਥਿਤ ਅਦਿਆਂ ਪਿੰਡ ਪੁਲਿਸ ਚੌਕੀ...

Gurdaspur News: ਪੰਜਾਬ ਦੇ ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ ਲਗਭਗ 1 ਵਜੇ, ਹਮਲਾਵਰ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਸਥਿਤ ਅਦਿਆਂ ਪਿੰਡ ਪੁਲਿਸ ਚੌਕੀ ਵਿੱਚ ਦਾਖਲ ਹੋਏ ਅਤੇ ਇੱਕ ਤੋਂ ਬਾਅਦ ਇੱਕ 6 ਗੋਲੀਆਂ ਚਲਾਈਆਂ, ਜਿਸ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਲਈ ਦੱਸ ਦੇਈਏ ਕਿ ਥਾਣਾ ਦੋਰਾਂਗਲਾ ਅਧੀਨ ਆਉਂਦੀ ਪਿੰਡ ਅਦਿਆਂ ਦੀ ਪੁਲਿਸ ਚੌਕੀ ‘ਚ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੀਆਂ ਸ਼ੱਕੀ ਹਾਲਾਤਾਂ 'ਚ ਲਾਸ਼ਾਂ ਮਿਲਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਇਸ ਘਟਨਾ ਮਗਰੋਂ ਹੁਣ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਵੱਲੋਂ ਵੀ ਮੀਡੀਆ ਸਾਹਮਣੇ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਅਤੇ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੋ ਅਫਵਾਹਾਂ ਫੈਲ ਰਹੀਆਂ ਹਨ ਕਿ ਦੋਵਾਂ ਵਿਚਕਾਰ ਆਪਸੀ ਝਗੜਾ ਹੋਇਆ ਸੀ ਜਾਂ ਉਨ੍ਹਾਂ ਨੇ ਇੱਕ-ਦੂਜੇ ਨੂੰ ਗੋਲੀ ਮਾਰੀ, ਉਹ ਗੱਲ ਬਿਲਕੁਲ ਗਲਤ ਹੈ। ਪਰਿਵਾਰਾਂ ਨੇ ਇਸ ਦਾਅਵੇ ਨੂੰ ਸਖ਼ਤੀ ਨਾਲ ਨਕਾਰਿਆ ਹੈ ਅਤੇ ਕਿਹਾ ਹੈ ਕਿ ਅਸਲ ਸੱਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦੀ ਹੈ।
ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਪੂਰੀ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੋਵੇਂ ਜਵਾਨ ਡਿਊਟੀ ‘ਤੇ ਤਾਇਨਾਤ ਸਨ, ਇਸ ਲਈ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਣਦਾ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਫਤੀਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























