Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੂਮਕਲਾਂ ਪੁਲਿਸ ਸਟੇਸ਼ਨ ਲੁਧਿਆਣਾ ਵਿੱਚ ਤਾਇਨਾਤ ਏਐਸਆਈ ਜਗਜੀਵਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

Continues below advertisement

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਲੁਧਿਆਣਾ ਦੇ ਰਾਹੋਂ ਰੋਡ ਸਥਿਤ ਸੁਰਜੀਤ ਕਲੋਨੀ ਦੇ ਇੱਕ ਨਿਵਾਸੀ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Continues below advertisement

ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਏਐਸਆਈ ਜਗਜੀਵਨ ਸਿੰਘ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਸਨ। ਜਦੋਂ ਸ਼ਿਕਾਇਤਕਰਤਾ ਮਾਮਲੇ ਸੰਬੰਧੀ ਦੋਸ਼ੀ ਅਧਿਕਾਰੀ ਨਾਲ ਮਿਲਿਆ, ਤਾਂ ਉਸਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ।

ਦੋਸ਼ੀ ਏਐਸਆਈ ਨੇ ਫਿਰ ਸ਼ਿਕਾਇਤਕਰਤਾ ਨੂੰ ਦੁਬਾਰਾ ਬੁਲਾਇਆ ਅਤੇ 10,000 ਰੁਪਏ ਦੀ ਵਾਧੂ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਇਆਂ ਬਿਊਰੋ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਏਐਸਆਈ ਜਗਜੀਵਨ ਸਿੰਘ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।