ਗੁਰਦਾਸਪੁਰ: ਬਟਾਲਾ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਵੱਲੋਂ ਆਪਣੀ ਹੀ ਅਸ਼ਲੀਲ ਵੀਡੀਓ ਬਣਾਉਣ ਕਾਰਨ ਪੂਰੇ ਵਿਭਾਗ ਦੀ ਬਦਨਾਮੀ ਹੋ ਰਹੀ ਹੈ। ਹੁਣ ਏਐਸਆਈ ਬੌਬੀ ਸ਼ਰਮਾ ਨੂੰ ਮਹਿਲਾ ਨਾਲ ਅਸ਼ਲੀਲ ਵੀਡੀਓ ਬਣਾ ਕੇ ਇਸ ਰਾਹੀਂ ਅਸ਼ਲੀਲਤਾ ਫੈਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।

ਇੱਥੋਂ ਦੇ ਡੀਐਸਪੀ ਡਾ. ਬੀਕੇ ਸਿੰਗਲਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਦੀ ਵੀਡੀਓ ਸਾਹਮਣੇ ਆਉਣ 'ਤੇ ਏਐਸਆਈ ਬੌਬੀ ਸ਼ਰਮਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਖ਼ਿਲਾਫ਼ ਆਈਟੀ ਐਕਟ, ਅਸ਼ਲੀਲ ਫ਼ਿਲਮ ਬਣਾਉਣ ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਸਾਥਣ ਮਹਿਲਾ ਵੀ ਹੋਮ ਗਾਰਡ ਦੀ ਮੁਲਾਜ਼ਮ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।