ਵਿਜੀਲੈਂਸ ਬਿਉਰੋ ਵੱਲੋਂ ਏਐਸਆਈ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਸਿਟੀ ਮਲੋਟ ਵਿਖੇ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਸਿਟੀ ਮਲੋਟ ਵਿਖੇ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇਸ ਰਾਜ ਵਾਸੀ ਰਵਿਦਾਸ ਨਗਰ, ਸ੍ਰੀ ਮੁਕਤਸਰ ਸਾਹਿਬ ਨੇ ਬਿਉਰੋ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਸੁਖਦੇਵ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਨੰਬਰ 16 ਮਿਤੀ 13-10-2022 ਨੂੰ ਦਰਜ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਏਐਸਆਈ ਵੱਲੋਂ ਕੀਤੀ ਜਾ ਰਹੀ ਸੀ ਤੇ ਹੁਣ ਉਸ ਨੇ ਇਸ ਮੁਕੱਦਮੇ ਦਾ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਮੁੱਦਈ ਪਾਸੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :