ਪੜਚੋਲ ਕਰੋ

Action against Corruption: 6000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ 'ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ 'ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਦੇ ਖਿਲਾਫ ਥਾਣਾ ਸਦਰ ਵਿਖੇ ਦਰਜ ਪੁਲਿਸ ਕੇਸ  ਵਿੱਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇੱਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਮੁਲਾਜਮ ਖਿਲਾਫ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Vigilance Action: ਠੱਗੀਆਂ ਮਾਰਨ ਦੇ ਕੇਸ ਵਿੱਚ ਫ਼ਰਾਰ ਮਹਿਲਾ ਦੋਸ਼ੀ ਗ੍ਰਿਫ਼ਤਾਰ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget