ਡਿਊਟੀ 'ਤੇ ਤਾਇਨਾਤ ASI ਦੀ ਕੋਰੋਨਾ ਨਾਲ ਮੌਤ, ਸਰਕਾਰੀ ਸਨਮਾਨਾਂ ਨਾਲ ਸਸਕਾਰ
ਏਬੀਪੀ ਸਾਂਝਾ | 16 Aug 2020 12:15 PM (IST)
ASI ਦਵਿੰਦਰ ਸਿੰਘ ਡਿਊਟੀ ਦੌਰਾਨ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਚੰਡੀਗੜ੍ਹ: ਕੋਰੋਨਾ ਵਾਇਰਸ ਸੰਕਟ ਦੌਰਾਨ ਕਈ ਲੋਕ ਡਿਊਟੀ ਦੌਰਾਨ ਮਹਾਂਮਾਰੀ ਦਾ ਸ਼ਿਕਾਰ ਹੋ ਰਹੇ ਹਨ। ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਕੋਲ ਡਿਊਟੀ 'ਤੇ ਤਾਇਨਾਤ ASI ਦਵਿੰਦਰ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ASI ਦਵਿੰਦਰ ਸਿੰਘ ਡਿਊਟੀ ਦੌਰਾਨ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦਵਿੰਦਰ ਸਿੰਘ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਅੱਤੇਵਾਲੀ ਵਿੱਚ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਕੋਰੋਨਾ ਦਾ ਸ਼ਿਕਾਰ, ਮਾਨਸਾ 'ਚ ਲਹਿਰਾਇਆ ਸੀ ਤਿਰੰਗਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ