ਥਾਣੇਦਾਰ ਨੇ ਥਾਣੇ ਦੀ ਛੱਤ ਤੋਂ ਛਾਲ ਮਾਰ ਦਿੱਤੀ ਜਾਨ
ਏਬੀਪੀ ਸਾਂਝਾ | 28 Aug 2019 02:37 PM (IST)
ਸੈਕਟਰ 19 ਸਥਿਤ ਪੁਲਿਸ ਥਾਣੇ ਦੀ ਛੱਤ ਤੋਂ ਛਾਲ ਮਾਰਨ ਨਾਲ ਸਹਾਇਕ ਸਬ ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਵਜੋਂ ਹੋਈ ਹੈ।
ਚੰਡੀਗੜ੍ਹ: ਇੱਥੋਂ ਦੇ ਸੈਕਟਰ 19 ਸਥਿਤ ਪੁਲਿਸ ਥਾਣੇ ਦੀ ਛੱਤ ਤੋਂ ਛਾਲ ਮਾਰਨ ਨਾਲ ਸਹਾਇਕ ਸਬ ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਥਾਣੇ ਵਿੱਚ ਮੌਜੂਦ ਮੁਲਾਜ਼ਮਾਂ ਦੁਪਹਿਰ ਸਮੇਂ ਅਚਾਨਕ ਉੱਚੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਜਾ ਕੇ ਦੇਖਿਆ ਤਾਂ ਗੁਲਜ਼ਾਰ ਸਿੰਘ ਲਹੂ-ਲੁਹਾਨ ਹੋਇਆ ਪਿਆ ਸੀ। ਗੁਲਜ਼ਾਰ ਸਿੰਘ ਨੂੰ ਤੁਰੰਤ ਪੀਜੀਆਈ ਲਿਜਾਂਦਾ ਗਿਆ ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।