ਮੋਗਾ: ਪਿਛਲੇ ਕਈ ਸਾਲਾਂ ਤੋਂ ਕਿਸ਼ਤਾਂ ਵਿੱਚ ਹੋ ਰਿਹਾ ਮੋਗਾ-ਲੁਧਿਆਣਾ ਕੌਮੀ ਸ਼ਾਹਰਾਹ ਦੇ ਕੰਮ ਨੇ ਜਿੱਥੇ ਸ਼ਹਿਰ ਵਾਸੀਆਂ ਦਾ ਬੁਰਾ ਹਾਲ ਕੀਤਾ ਹੋਇਆ ਹੈ, ਉੱਥੇ ਹੀ ਆਏ ਦਿਨ ਜਾਨਲੇਵਾ ਹਾਦਸੇ ਵਾਪਰ ਰਹੇ ਹਨ। ਮੰਗਵਾਰ ਦੇਰ ਸ਼ਾਮ ਮੋਗਾ ਜੀਟੀ ਰੋਡ ’ਤੇ ਹੋਏ ਸੜਕ ਹਾਦਸੇ ਦੌਰਾਨ ਮਹਿਣਾ ਥਾਣਾ ’ਚ ਤੈਨਾਤ ਸਹਾਇਕ ਸਬ ਇੰਸਪੈਕਟਰ ਗੁਲਜ਼ਾਰ ਸਿੰਘ ਦੀ ਮੌਤ ਹੋ ਗਈ।
ਏਐਸਆਈ ਸ਼ਾਮ ਕਰੀਬ 7.30 ਵਜੇ ਮਹਿਣਾ ਥਾਣਾ ਤੋਂ ਵਾਪਸ ਮੋਗਾ ਆ ਰਿਹਾ ਸੀ ਕਿ ਬਿੱਗ ਬੈਨ ਹੋਟਲ ਦੇ ਨੇੜੇ ਮੇਨ ਜੀਟੀ ਰੋਡ ’ਤੇ ਟਰੱਕ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਗੁਲਜ਼ਾਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਸਿਰ, ਮੂੰਹ ਅਤੇ ਜਬਾੜੇ ’ਤੇ ਸੱਟਾਂ ਹੋਣ ਕਾਰਨ ਉਸ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਲੈ ਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਗੁਲਜ਼ਾਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਵਾਰਡ ਨੰਬਰ ਦਾ ਰਹਿਣ ਵਾਲਾ ਸੀ ਤੇ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ, ਜਿਨ੍ਹਾਂ ਵਿੱਚੋਂ ਇੱਕ ਵਿਦੇਸ਼ ਵਿੱਚ ਪੜ੍ਹਦਾ ਹੈ।