ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਈਨ ਵਿਚ ਹਾਜ਼ਿਰ ਏ.ਐਸ.ਆਈ ਕੁਲਵਿੰਦਰ ਸਿੰਘ ਜੇਲ੍ਹ 'ਚੋਂ ਪੇਸ਼ੀ ਲਈ ਕੈਦੀਆਂ ਨੂੰ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਲੈ ਕੇ ਆਇਆ ਸੀ। ਇਸ ਦੌਰਾਨ ਏਐਸਆਈ ਕੁਲਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਅਨੁਸਾਰ ਅਚਾਨਕ ਸਰਵਿਸ ਕਰਾਰਬਾਈਨ 'ਚੋਂ ਚੱਲੀ ਗੋਲੀ ਕਾਰਨ ਮੌਤ ਹੋਈ ਹੈ। 




ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ 'ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਪੁਲਿਸ ਲਾਈਨ ਵਿਚ ਹਾਜ਼ਰ ਏ.ਐੱਸ.ਆਈ. ਕੁਲਵਿੰਦਰ ਸਿੰਘ ਕੈਦੀਆਂ ਦੀ ਪੇਸ਼ੀ ਲਈ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਲੈ ਕੇ ਆਇਆ ਸੀ। ਜਿੱਥੇ ਗੋਲ਼ੀ ਲੱਗਣ ਕਾਰਨ ਉਸਦੀ ਮੌਤ ਹੋ ਗਈ। ਘਟਨਾ ਸੰਬੰਧੀ ਪਤਾ ਲੱਗਣ 'ਤੇ ਐੱਸ.ਪੀ ਕੁਲਵੰਤ ਰਾਏ, ਡੀ.ਐੱਸ.ਪੀ. ਜਗਦੀਸ਼ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।

 

ਐਸਆਈਟੀ ਸਾਹਮਣੇ ਢਾਈ ਘੰਟੇ ਦੀ ਪੇਸ਼ੀ ਮਗਰੋਂ ਬੋਲੇ ਸੁਖਬੀਰ ਬਾਦਲ, 'ਆਪ' ਸਰਕਾਰ ਨੇ 6 ਮਹੀਨਿਆਂ 'ਚ ਕੁਝ ਨਹੀਂ ਕੀਤਾ

 ਗੱਲਬਾਤ ਕਰਦਿਆਂ ਡੀ.ਐੱਸ.ਪੀ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਏ.ਐੱਸ.ਆਈ. ਕੁਲਵਿੰਦਰ ਸਿੰਘ ਪੁਲਿਸ ਲਾਈਨ 'ਚ ਡਿਊਟੀ 'ਤੇ ਸੀ। ਅੱਜ ਸਵੇਰੇ ਉਹ ਕੈਦੀਆਂ ਨੂੰ ਪੇਸ਼ੀ ਭੁਗਤਾਉਣ ਲਈ ਮਾਣਯੋਗ ਅਦਾਲਤ 'ਚ ਲੈ ਕੇ ਆਇਆ ਸੀ। ਇਸ ਦੌਰਾਨ ਉਸ ਦੇ ਸਾਥੀ ਮੁਲਾਜ਼ਮ ਕਾਗਜ਼ੀ ਕਾਰਵਾਈ ਕਰ ਰਹੇ ਸੀ। ਜਿਸ ਤੋਂ ਬਾਅਦ ਅਚਾਨਕ ਏ.ਐੱਸ.ਆਈ. ਦੀ ਸਰਵਿਸ ਕਰਾਬਾਈਨ 'ਚੋਂ ਗੋਲ਼ੀ ਚੱਲ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।