ਪੜਚੋਲ ਕਰੋ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Crime News: ਤਰਨਤਾਰਨ ਵਿੱਚ ਪੁਲਿਸ ਵਿਭਾਗ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

Murder
Source : twitter
Crime News: ਤਰਨਤਾਰਨ ਵਿੱਚ ਪੁਲਿਸ ਵਿਭਾਗ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਪੁਲਿਸ ਵਿੱਚ ਤਾਇਨਾਤ ਸੀ। ਜਾਣਕਾਰੀ ਮੁਤਾਬਕ, ਬਾਈਕ ਸਵਾਰ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਘਟਨਾ ਦੇ ਆਲੇ-ਦੁਆਲੇ ਦੇ ਤੱਥਾਂ ਦੀ ਜਾਂਚ ਕਰ ਰਹੇ ਹਨ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ, ਕਤਲ ਕਿਉਂ ਕੀਤਾ ਗਿਆ ਹੈ, ਇਸ ਦੇ ਕਾਰਨ ਦਾ ਹਾਲੇ ਪਤਾ ਨਹੀਂ ਲੱਗਿਆ ਹੈ।
Advertisement
ਟ੍ਰੈਂਡਿੰਗ ਟੌਪਿਕ
















