Crime News: ਤਰਨਤਾਰਨ ਵਿੱਚ ਪੁਲਿਸ ਵਿਭਾਗ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਪੁਲਿਸ ਵਿੱਚ ਤਾਇਨਾਤ ਸੀ। ਜਾਣਕਾਰੀ ਮੁਤਾਬਕ, ਬਾਈਕ ਸਵਾਰ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।

Continues below advertisement

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਘਟਨਾ ਦੇ ਆਲੇ-ਦੁਆਲੇ ਦੇ ਤੱਥਾਂ ਦੀ ਜਾਂਚ ਕਰ ਰਹੇ ਹਨ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ, ਕਤਲ ਕਿਉਂ ਕੀਤਾ ਗਿਆ ਹੈ, ਇਸ ਦੇ ਕਾਰਨ ਦਾ ਹਾਲੇ ਪਤਾ ਨਹੀਂ ਲੱਗਿਆ ਹੈ।

Continues below advertisement