ਪੜਚੋਲ ਕਰੋ
ਫ਼ਰੀਦਕੋਟ ਜੇਲ੍ਹ 'ਚ ਸੁਲਫਾ ਸਪਲਾਈ ਕਰਨ ਦੇ ਦੋਸ਼ 'ਚ ਮੋਗਾ ਪੁਲਿਸ ਦਾ ASI ਗ੍ਰਿਫ਼ਤਾਰ
ਫ਼ਰੀਦਕੋਟ ਦੀ ਕੇਂਦਰੀ ਜੇਲ੍ਹ 'ਚ ਬੰਦ ਹਵਾਲਤੀਆਂ ਨੂੰ ਕਥਿਤ ਨਸ਼ਾ ਸਪਾਲਈ ਕਰਨ ਦੇ ਮਾਮਲੇ 'ਚ ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਬਿਆਨਾਂ 'ਤੇ ਮੋਗਾ ਪੁਲਿਸ ਦੇ ਏਐਸਆਈ ਰਾਜ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
ASI arrested
ਫ਼ਰੀਦਕੋਟ : ਫ਼ਰੀਦਕੋਟ ਦੀ ਕੇਂਦਰੀ ਜੇਲ੍ਹ 'ਚ ਬੰਦ ਹਵਾਲਤੀਆਂ ਨੂੰ ਕਥਿਤ ਨਸ਼ਾ ਸਪਾਲਈ ਕਰਨ ਦੇ ਮਾਮਲੇ 'ਚ ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਬਿਆਨਾਂ 'ਤੇ ਮੋਗਾ ਪੁਲਿਸ ਦੇ ਏਐਸਆਈ ਰਾਜ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ 'ਚ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ , ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਜਾਣਕਾਰੀ ਦਿੰਦਿਆਂ ਡੀਐਸਪੀ ਸਬ ਡਵਿਜਨ ਫ਼ਰੀਦਕੋਟ ਨੇ ਦੱਸਿਆ ਕਿ ਬੀਤੇ ਕੱਲ੍ਹ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਦੇ ਡਿਪਟੀ ਸੁਪਰਡੈਂਟ ਵੱਲੋਂ ਪੁਲਿਸ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਦੱਸਿਆ ਗਿਆ ਸੀ ਕਿ ਮੋਗਾ ਜ਼ਿਲੇ ਨਾਲ ਸੰਬੰਧਿਤ 2 ਹਵਾਲਤੀ ਕੈਦੀਆਂ ਦੀ ਕੱਲ੍ਹ ਮੋਗਾ ਅਦਾਲਤ ਵਿਚ ਪੇਸ਼ੀ ਸੀ ਅਤੇ ਪੇਸੀ ਤੋਂ ਵਾਪਸੀ ਦੌਰਾਨ ਚੈਕਿੰਗ ਸਮੇਂ ਉਕਤ ਹਵਲਾਤੀਆਂ ਪਾਸੋਂ 50 ਗ੍ਰਾਮ ਦੇ ਕਰੀਬ ਸੁਲਫੇ ਵਰਗਾ ਪਦਾਰਥ ਬਰਾਮਦ ਹੋਇਆ ਸੀ। ਜਿਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਉਹਨਾਂ ਨੂੰ ਇਹ ਪਦਾਰਥ ਪੇਸ਼ੀ ਲਈ ਲੈ ਕੇ ਗਏ ਮੋਗਾ ਪੁੁਲਿਸ ਦੇ ਏਐਸਆਈ ਰਾਜ ਸਿੰਘ ਨੇ ਉਹਨਾਂ ਦੇ ਸਾਥੀਆਂ ਤੋਂ ਫੜ੍ਹ ਕੇ ਫੜਾਇਆ ਸੀ।
ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਫੌਰੀ ਕਾਰਵਾਈ ਕਰਦੇ ਹੋਏ ਮੁਕੱਦਮਾਂ ਦਰਜ ਕਰਕੇ ਏਐਸਆਈ ਰਾਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਹਵਾਲਾਤੀਆਂ ਨੂੰ ਵੀ ਪ੍ਰੋਟਕਸ਼ਨ ਵਰੰਟ 'ਤੇ ਲਿਆਦਾਂ ਜਾਵੇਗਾ। ਉਹਨਾਂ ਦੱਸਿਆ ਕਿ ਫੜ੍ਹੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















