Sri Muktsar Sahib News : ਸ੍ਰੀ ਮੁਕਤਸਰ ਸਾਹਿਬ ( Sri Muktsar Sahib ) ਦੇ ਲੰਬੀ ਪੁਲਿਸ ਸਟੇਸ਼ਨ 'ਚ ਤਾਇਨਾਤ ਏਐਸਆਈ ਦੀ ਡਿਊਟੀ ਦੌਰਾਨ ਅਚਾਨਕ ਗੋਲੀ ਚੱਲਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਏਐਸਆਈ ਦੀ ਪਛਾਣ ਬਲਰਾਜ ਸਿੰਘ ਵਾਸੀ ਪਿੰਡ ਬੁਰਜ ਸਿੱਧਵਾਂ, ਹਲਕਾ ਲੰਬੀ ਵਜੋਂ ਹੋਈ ਹੈ।

 


 

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਏਐਸਆਈ ਬਲਰਾਜ ਸਿੰਘ ਡਿਊਟੀ ਦੌਰਾਨ ਅਸਲਾ ਸਾਫ਼ ਕਰ ਰਹੇ ਸਨ ਤਾਂ ਅਚਾਨਕ ਗੋਲ਼ੀ ਚੱਲ ਗਈ ਤੇ ਗੋਲ਼ੀ ਲੱਗਣ ਕਾਰਨ ਏਐਸਆਈ ਦੀ ਮੌਕੇ 'ਤੇ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਨੂੰ ਲੈ ਕੇ ਬਹੁਤੀ ਜਾਣਕਾਰੀ ਸਾਂਝੀ ਨਹੀਂ ਕੀਤੀ।


 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ-ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਗਿਆ ਹੈ ਤੇ ਮ੍ਰਿਤਕ ਦੀ ਲਾਸ਼ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ।


ਇਸ ਮੌਕੇ 'ਤੇ ਪੁੱਜੇ ਉਪ ਕਪਤਾਨ ਬਲਕਾਰ ਸਿੰਘ ਨੇ ਦੱਸਿਆ ਕਿ ਥਾਣਾ ਲੰਬੀ ਵਿਖੇ ਤਾਇਨਾਤ ਥਾਣੇਦਾਰ ਬਲਰਾਜ ਸਿੰਘ ਸਿੰਘ ਡਿਊਟੀ ਦੌਰਾਨ ਅੱਜ ਸਵੇਰੇ ਅਸਲਾ ਸਾਫ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲਣ ਕਰਕੇ ਮੌਤ ਹੋ ਗਈ। ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ 'ਤੇ 174 ਦੀ ਕਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।