ਪੜਚੋਲ ਕਰੋ
Advertisement
ASI ਨੇ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, SHO ’ਤੇ ਲਾਏ ਗੰਭੀਰ ਇਲਜ਼ਾਮ
ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ।
ਹੁਸ਼ਿਆਰਪੁਰ : ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਏਐਸਆਈ ਥਾਣਾ ਹਰਿਆਣਾ (ਹੁਸ਼ਿਆਰਪੁਰ) ਵਿੱਚ ਤਾਇਨਾਤ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਏਐਸਆਈ ਸਤੀਸ਼ ਕੁਮਾਰ ਨੇ ਇੱਕ ਵੀਡੀਓ ਬਣਾਈ ਸੀ।
ਇਸ ਵੀਡੀਓ ਵਿੱਚ ਏਐਸਆਈ ਨੇ ਥਾਣਾ ਟਾਂਡਾ ਦੇ ਇੰਚਾਰਜ ਓਂਕਾਰ ਸਿੰਘ ਬਰਾੜ ’ਤੇ ਕਈ ਗੰਭੀਰ ਦੋਸ਼ ਲਾਏ ਹਨ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਇਸ ਦੇ ਇਲਾਵਾ ਉਸ ਨੇ ਸੁਸਾਈਡ ਨੋਟ ਵੀ ਲਿਖਿਆ ਹੈ। ਏਐਸਆਈ ਸਤੀਸ਼ ਨੇ ਦੱਸਿਆ ਕਿ ਥਾਣਾ ਟਾਂਡਾ ਵਿੱਚ ਤਾਇਨਾਤ ਐਸਐਚਓ ਓਂਕਾਰ ਸਿੰਘ ਬਰਾੜ ਨੇ ਨਾ ਸਿਰਫ਼ ਉਸ ਨੂੰ ਸਭ ਦੇ ਸਾਹਮਣੇ ਜ਼ਲੀਲ ਕੀਤਾ ਸਗੋਂ ਗਾਲ੍ਹਾਂ ਵੀ ਕੱਢੀਆਂ।
ਸੁਸਾਈਡ ਨੋਟ ਵਿੱਚ ਏਐਸਆਈ ਨੇ ਲਿਖਿਆ ਕਿ 8 ਅਕਤੂਬਰ ਨੂੰ ਉਹ ਥਾਣੇ ਵਿੱਚ ਡਿਊਟੀ ’ਤੇ ਸੀ। ਦੁਪਹਿਰ 2 ਵਜੇ ਦੇ ਕਰੀਬ ਇੰਸਪੈਕਟਰ ਓਮਕਾਰ ਸਿੰਘ ਚੈਕਿੰਗ ਲਈ ਆਏ। ਇਸ ਦੌਰਾਨ ਉਹ ਥਾਣੇ ਦੇ ਸਰਕਾਰੀ ਕੁਆਰਟਰ ਵਿੱਚ ਸੀ। ਉਥੋਂ ਆ ਕੇ ਉਹ ਐਸਐਚਓ ਓਂਕਾਰ ਸਿੰਘ ਨੂੰ ਮਿਲਿਆ ਤੇ ਓਮਕਾਰ ਸਿੰਘ ਨੇ ਇਸ ਗੱਲ ਲਈ ਉਸ ਨੂੰ ਜ਼ਲੀਲ ਕੀਤਾ। ਉਨ੍ਹਾਂ ਨਾਲ ਦੁਰਵਿਵਹਾਰ ਵੀ ਕੀਤਾ। ਉਸਨੇ ਅੱਗੇ ਲਿਖਿਆ ਕਿ ਉਹ ਐਸਐਚਓ ਓਂਕਾਰ ਸਿੰਘ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੋਰ ਵੀ ਮੇਰੇ ਕੋਲ ਉਹ ਸਵਾਲ ਪੁੱਛੇ ਗਏ ਜੋ ਮੇਰੀ ਡਿਊਟੀ ਨਾਲ ਸਬੰਧਤ ਨਹੀਂ ਸਨ। ਇਸ ਦੌਰਾਨ ਮੈਨੂੰ ਬਹੁਤ ਜ਼ਲੀਲ ਕੀਤਾ ਗਿਆ ਅਤੇ ਓਂਕਾਰ ਸਿੰਘ ਨੇ ਕਿਹਾ ਕਿ ਮੈਨੂੰ ਕੁਝ ਵੀ ਨਹੀਂ ਪਤਾ ਹੈ। ਉਸਨੇ ਇਹ ਵੀ ਲਿਖਿਆ ਕਿ ਇਸ ਤੋਂ ਪਹਿਲਾਂ ਵੀ ਇੱਕ ਪੁਲਿਸ ਮੁਲਾਜ਼ਮ ਨੂੰ ਐਸਐਚਓ ਓਂਕਾਰ ਸਿੰਘ ਨੇ ਕੁੱਟਿਆ ਸੀ। ਵਿਅਕਤੀ ਨੇ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ ਪਰ ਫਿਰ ਵੀ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਲਿਖਿਆ ਕਿ ਐਸ.ਐਚ.ਓ ਓਂਕਾਰ ਸਿੰਘ ਦਾ ਘਟੀਆ ਅਫਸਰਾਂ ਪ੍ਰਤੀ ਰਵੱਈਆ ਬਹੁਤ ਮਾੜਾ ਹੈ। ਇਸ ਕਾਰਨ ਉਹ ਖੁਦਕੁਸ਼ੀ ਵੀ ਕਰ ਰਿਹਾ ਹੈ।
ਓਧਰ ਥਾਣਾ ਟਾਂਡਾ ਦੇ ਇੰਚਾਰਜ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਪਿਛਲੇ ਦਿਨੀਂ ਥਾਣਿਆਂ ਦੀ ਚੈਕਿੰਗ ਲਈ ਮੇਰੀ ਡਿਊਟੀ ਲਾਈ ਸੀ। ਉਹ ਚੈਕਿੰਗ ਲਈ ਥਾਣਾ ਹਰਿਆਣਾ ਵੀ ਗਿਆ। ਜਦੋਂ ਉਹ ਹਰਿਆਣਾ ਥਾਣੇ ਦੇ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕਰ ਰਿਹਾ ਸੀ ਤਾਂ ਉਸ ਵਿੱਚ ਕਈ ਗਲਤੀਆਂ ਪਾਈਆਂ ਗਈਆਂ। ਜਰਨਲ ਵਿੱਚ ਕਈ ਬੇਨਿਯਮੀਆਂ ਪਾਈਆਂ ਗਈਆਂ ਸਨ। ਉਸ ਨੇ ਕਿਸੇ ਨਾਲ ਦੁਰਵਿਵਹਾਰ ਨਹੀਂ ਕੀਤਾ ਸੀ। ਚੈਕਿੰਗ ਦੌਰਾਨ ਜੋ ਕੁਝ ਪਾਇਆ ਗਿਆ, ਉਸ ਦੀ ਰਿਪੋਰਟ ਵੀ ਆਪਣੇ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
ਦੂਜੇ ਪਾਸੇ ਮ੍ਰਿਤਕ ਏਐਸਆਈ ਦੇ ਭਰਾ ਅਤੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਰਾ ਸਤੀਸ਼ ਦੀ ਮੌਤ ਲਈ ਐਸਐਚਓ ਓਂਕਾਰ ਸਿੰਘ ਜ਼ਿੰਮੇਵਾਰ ਹੈ। ਉਸ ਨੇ ਉਨ੍ਹਾਂ ਦੇ ਭਰਾ ਨੂੰ ਥਾਣੇ 'ਚ ਸਟਾਫ ਦੇ ਸਾਹਮਣੇ ਗਾਲ੍ਹਾਂ ਕੱਢ ਕੇ ਇੰਨਾ ਜ਼ਲੀਲ ਕੀਤਾ ਕਿ ਉਹ ਖੁਦਕੁਸ਼ੀ ਵਰਗਾ ਕਦਮ ਚੁੱਕਣ ਲਈ ਮਜਬੂਰ ਹੋ ਗਿਆ। ਐਸ.ਐਚ.ਓ ਦੀ ਬਦੌਲਤ ਹੀ ਉਸਦੇ ਭਰਾ ਨੇ ਖੁਦਕੁਸ਼ੀ ਕੀਤੀ ਹੈ ਅਤੇ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement