(Source: ECI/ABP News)
ਖਾਕੀ ਵਿੱਚ 'ਲੁਟੇਰੇ' ! 5000 ਦੀ ਰਿਸ਼ਵਤ ਲੈਂਦਾ ASI ਆਇਆ ਵਿਜੀਲੈਂਸ ਦੇ ਅੜਿੱਕੇ
ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ।
![ਖਾਕੀ ਵਿੱਚ 'ਲੁਟੇਰੇ' ! 5000 ਦੀ ਰਿਸ਼ਵਤ ਲੈਂਦਾ ASI ਆਇਆ ਵਿਜੀਲੈਂਸ ਦੇ ਅੜਿੱਕੇ ASI taking Rs 5,000 bribe caught red-handed by Vigilance Bureau ਖਾਕੀ ਵਿੱਚ 'ਲੁਟੇਰੇ' ! 5000 ਦੀ ਰਿਸ਼ਵਤ ਲੈਂਦਾ ASI ਆਇਆ ਵਿਜੀਲੈਂਸ ਦੇ ਅੜਿੱਕੇ](https://feeds.abplive.com/onecms/images/uploaded-images/2023/04/14/4bbea69fdc80e60040b0833fc23d95b41681469706242674_original.jpeg?impolicy=abp_cdn&imwidth=1200&height=675)
Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।
ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Mankirt Aulakh: ਬੰਬੀਹਾ ਗਰੁੱਪ ਨੇ ਹੀ ਕਰਵਾਈ ਸੀ ਮਨਕੀਰਤ ਔਲਖ ਦੀ ਰੇਕੀ? ਪੰਜਾਬ ਪੁਲਿਸ ਮੋਟਰ ਸਾਈਕਲ ਸਵਾਰਾਂ ਦੀ ਕਰ ਰਹੀ ਪਛਾਣ
ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Punjab News: ਪੁਲਿਸ ਨੇ ਕਬੂਲਿਆ ਵਿਸਾਖੀ ਮੌਕੇ ਪੁਲਿਸ ਦੀ ਨਫਰੀ ਵਧਾਈ, ਗਿਆਨੀ ਰਘਬੀਰ ਸਿੰਘ ਨੇ ਲਾਏ ਸੀ ਗੰਭੀਰ ਇਲਜ਼ਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)