Punjab News: 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ASI ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ
ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















