(Source: ECI/ABP News)
Action againt Corruption: 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ
ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਖੇ ਦਰਜ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ ਵਿੱਚ ਉਸਦੀ ਮਾਂ ਕੋਲੋਂ 1000 ਰੁਪਏ ਰਿਸ਼ਵਤ ਵੀ ਵਸੂਲੀ।
![Action againt Corruption: 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ ASI under the charge of accepting a bribe of 1000 rupees. arrested Action againt Corruption: 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ](https://feeds.abplive.com/onecms/images/uploaded-images/2022/12/05/ff57a69e67606fdd7f21c5cbfb4512d91670230097390290_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ (219/ਐਸ.ਬੀ.ਐਸ. ਨਗਰ) ਨੂੰ 1,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨਲਾਈਨ ‘ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀਮਤੀ ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਖੇ ਦਰਜ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ ਵਿੱਚ ਉਸਦੀ ਮਾਂ ਕੋਲੋਂ 1000 ਰੁਪਏ ਰਿਸ਼ਵਤ ਵੀ ਵਸੂਲੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਵੀ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)