Punjab News: ਏਸ਼ੀਆਈ ਖੇਡਾਂ 2023 ਦਾ ਆਯੋਜਨ ਚੀਨ ਦੇ ਹਾਂਗਜ਼ੂ 'ਚ ਕੀਤਾ ਜਾ ਰਿਹਾ ਹੈ। ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ (Asian Games at Hangzhou) ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਪੰਜਾਬ ਦੇ ਅਰਜੁਨ ਸਿੰਘ ਚੀਮਾ (Arjun Singh Cheema) ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਿਆ।
ਹੋਰ ਪੜ੍ਹੋ : ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਨੇ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਦੀ ਝੋਲੀ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗੇ ਪੈ ਚੁੱਕੇ ਹਨ।
ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗਾ ਜਿੱਤਿਆ। ਜਿਸ ਤੋਂ ਬਾਅਦ ਪੂਰੇ ਦੇਸ਼ ਦੇ ਨਾਲ ਪੰਜਾਬ ਵਿੱਚ ਵੀ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ।
ਹੋਰ ਪੜ੍ਹੋ : ਸਾਵਧਾਨ! ਕੀ ਤੁਸੀਂ ਵੀ ਸ਼ਾਮ ਨੂੰ ਚਾਹ ਪੀਣ ਦੇ ਸ਼ੌਕੀਨ? ਜਾਣ ਲਓ ਕਿਹੜੇ ਲੋਕ ਪੀ ਸਕਦੇ ਤੇ ਕਿਹੜੇ ਨਹੀਂ...