Punjab By Poll: ਲੀਡਰਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ ! ਝਕਾਣੀ ਦੇ ਕੇ 'ਬਾਰਡਰਾਂ' ਤੋਂ ਹੀ ਮੁੜ ਗਿਆ ਚੋਣ ਕਮਿਸ਼ਨ, ਜਾਣੋ ਪੰਜਾਬ 'ਚ ਕਿਉਂ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ ?
ਜ਼ਿਮਨੀ ਚੋਣਾਂ ਦਾ ਐਲਾਨ ਨਾ ਹੋਣ ਦੇ ਬਾਵਜੂਦ ਪੰਜਾਬ ਦੀ ਸਿਆਸਤ 'ਚ ਹਲਚਲ ਸ਼ੁਰੂ ਹੋ ਗਈ ਹੈ। ਕਾਂਗਰਸ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਨਹੀਂ ਗੁਆਉਣਾ ਚਾਹੁੰਦੀ ਪਰ ਡਾ: ਰਾਜ ਕੁਮਾਰ ਦੇ ਐਮ.ਪੀ ਬਣਨ ਤੋਂ ਬਾਅਦ ਆਪ ਅਤੇ ਕਾਂਗਰਸ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ।
Punjab Election: ਚੋਣ ਕਮਿਸ਼ਨ ਨੇ ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਨਹੀਂ ਕੀਤਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਚੋਣ ਕਮਿਸ਼ਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਦਾ ਵੀ ਅੱਜ ਐਲਾਨ ਕਰ ਦੇਵੇਗਾ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ ਦੇ ਗੁਆਂਢੀ ਰਾਜਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਗੁਲ ਵਜਾ ਦਿੱਤਾ ਹੈ।
ਕਿੱਥੇ-ਕਿੱਥੇ ਹੋਣੀਆਂ ਸੀ ਜ਼ਿਮਨੀ ਚੋਣਾਂ ?
ਪੰਜਾਬ 'ਚ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ: ਰਾਜ ਕੁਮਾਰ 'ਆਪ' 'ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ। ਜਦੋਂਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।
ਕਾਂਗਰਸ ਤੇ ਆਪ ਵਿਚਾਲੇ ਹੋਏਗਾ ਸਖ਼ਤ ਮੁਕਾਬਲਾ
ਜ਼ਿਮਨੀ ਚੋਣਾਂ ਦਾ ਐਲਾਨ ਨਾ ਹੋਣ ਦੇ ਬਾਵਜੂਦ ਪੰਜਾਬ ਦੀ ਸਿਆਸਤ 'ਚ ਹਲਚਲ ਸ਼ੁਰੂ ਹੋ ਗਈ ਹੈ। ਕਾਂਗਰਸ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਨਹੀਂ ਗੁਆਉਣਾ ਚਾਹੁੰਦੀ ਪਰ ਡਾ: ਰਾਜ ਕੁਮਾਰ ਦੇ ਐਮ.ਪੀ ਬਣਨ ਤੋਂ ਬਾਅਦ ਆਪ ਅਤੇ ਕਾਂਗਰਸ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਬਰਨਾਲਾ ਸੀਟ ਨੂੰ ਜਾਣ ਨਹੀਂ ਦੇਣਾ ਚਾਹੁੰਦੇ।
ਹਰਿਆਣਾ ਤੇ ਜੰਮੂ ਕਸ਼ਮੀਰ ਲਈ ਤਾਰੀਖ਼ਾਂ ਦਾ ਐਲਾਨ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਇੱਥੇ ਇੱਕ ਪੜਾਅ ਵਿੱਚ 90 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ 4 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇ ਜੰਮੂ ਕਸ਼ਮੀਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ 'ਚ 3 ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਜਿਸ ਦੇ ਨਤੀਜੇ ਵੀ 4 ਅਕਤੂਬਰ ਨੂੰ ਐਲਾਨੇ ਜਾਣਗੇ