ਸ਼ੰਕਰ ਦਾਸ ਦੀ ਰਿਪੋਰਟ 

 



ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਅੱਜ 5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Election 2022) ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਪੰਜਾਬ , ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਹੀ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।


 


ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 21 ਜਨਵਰੀ ਨਾਮਜਦਗੀਆਂ ਭਰੀਆਂ ਜਾਣਗੀਆਂ ਅਤੇ ਨਾਮਜਦਗੀਆਂ ਲਈ ਆਖਰੀ ਦਿਨ 28 ਜਨਵਰੀ ਹੈ। ਇਸ ਦੇ ਨਾਲ ਹੀ ਕਾਗਜਾਂ ਦੀ ਪੜਤਾਲ 29 ਜਨਵਰੀ ਨੂੰ ਕੀਤੀ ਜਾਵੇਗੀ ਅਤੇ ਨਾਮਜਦਗੀ ਵਾਪਸ ਲੈਣ ਲਈ ਆਖਰੀ ਮਿਤੀ 31 ਜਨਵਰੀ ਹੈ।

 

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 15 ਜਨਵਰੀ ਤੱਕ ਕੋਈ ਰੈਲੀ ਅਤੇ ਰੋਡ ਸ਼ੋਅ ਨਹੀਂ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ 18 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ। ਕੁੱਲ ਦੋ ਲੱਖ ਪੰਦਰਾਂ ਹਜ਼ਾਰ 368 ਪੋਲਿੰਗ ਬੂਥ ਹੋਣਗੇ। ਚੋਣਾਂ ਕੋਰੋਨਾ ਨਿਯਮਾਂ ਨਾਲ ਕਰਵਾਈਆਂ ਜਾਣਗੀਆਂ। ਇਸ ਵਾਰ ਉਮੀਦਵਾਰ ਆਨਲਾਈਨ ਵੋਟ ਪਾ ਸਕਣਗੇ।

 

 ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਯੂਪੀ ਵਿੱਚ 29 ਫੀਸਦੀ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਇਸ ਵਾਰ ਵੋਟਿੰਗ ਦਾ ਸਮਾਂ ਇੱਕ ਘੰਟਾ ਵਧਾਇਆ ਗਿਆ ਹੈ। ਨਾਲ ਹੀ 15 ਜਨਵਰੀ ਤੱਕ ਪਦਯਾਤਰਾ, ਰੋਡ ਸ਼ੋਅ, ਸਾਈਕਲ-ਬਾਈਕ ਰੈਲੀ 'ਤੇ ਪਾਬੰਦੀ ਰਹੇਗੀ। ਇਸ ਵਾਰ ਕਿਸੇ ਨੂੰ ਵੀ ਜੇਤੂ ਰੈਲੀ ਕੱਢਣ ਦੀ ਆਗਿਆ ਨਹੀਂ ਹੋਵੇਗੀ।

 

ਯੂਪੀ ਵਿੱਚ 7 ​​ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਤਹਿਤ 10 ਫਰਵਰੀ ਨੂੰ ਵੋਟਾਂ ਪੈਣਗੀਆਂ। ਦੂਜਾ ਪੜਾਅ 14 ਫਰਵਰੀ, ਤੀਜਾ ਪੜਾਅ 20 ਫਰਵਰੀ, ਚੌਥਾ ਪੜਾਅ 23 ਫਰਵਰੀ, ਪੰਜਵਾਂ ਪੜਾਅ 27 ਫਰਵਰੀ, ਛੇਵਾਂ ਪੜਾਅ 3 ਮਾਰਚ ਅਤੇ 7ਵਾਂ ਪੜਾਅ 7 ਮਾਰਚ ਨੂੰ ਹੋਵੇਗਾ। ਇਸ ਦੇ ਨਾਲ ਹੀ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ ਅਤੇ ਨਤੀਜੇ ਆਉਣਗੇ।




 




 



ਇਹ ਵੀ ਪੜ੍ਹੋ : 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490