PSPCL ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ, ਸਾਡੀ ਪੂਰੀ ਕੋਸ਼ਿਸ਼ ਹੈ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ-ਮਾਨ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ।
PSPCL ‘ਚ 1320 ਅਸਿਸਟੈਂਟ ਲਾਈਨਮੈਨ ਦੀ ਨੌਕਰੀ ਲਈ ਚੁਣੇ ਗਏ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ..ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ.
— Bhagwant Mann (@BhagwantMann) April 1, 2023
ਸਾਡੀ ਪੂਰੀ ਕੋਸ਼ਿਸ਼ ਹੈ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ ਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕਰ ਰਹੇ ਹਾਂ..
ਰੁਜ਼ਗਾਰ ਸਾਡੀ ਪਹਿਲ ਹੈ. pic.twitter.com/cukb7rCFUO
ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ।
ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐਸ.ਪੀ.ਸੀ.ਐਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ।






















