Punjab News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੇ। ਉਨ੍ਹਾਂ ਨੇ ਰਾਜਪਾਲ ਨਾਲ ਸਹਾਇਕ ਪ੍ਰੋਫੈਸਰ ਖੁਦਕੁਸ਼ੀ ਮਾਮਲੇ ਬਾਰੇ ਮੀਟਿੰਗ ਕੀਤੀ। ਜਾਖੜ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਰਾਜਪਾਲ ਦੇ ਸਾਹਮਣੇ ਜ਼ਰੂਰੀ ਤੱਥ ਪੇਸ਼ ਕੀਤੇ ਗਏ ਹਨ। ਜਾਖੜ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: ‘ਊਪਰ ਵਾਲਾ ਸਿਰ ਦੇਖ ਕੇ ਸਰਦਾਰੀ ਦੇਤਾ ਹੈ’, ਸਲਮਾਨ ਖਾਨ ਨੇ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ 'ਤੇ ਅੰਗਦ ਲਈ ਲਿਖਿਆ ਖਾਸ ਸੰਦੇਸ਼


ਪੰਜਾਬ ਬੀਜੇਪੀ ਨੇ ਟਵੀਟ ਕਰਕੇ ਕਿਹਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਸਾਥੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਸਰਕਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਅੱਜ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਰਾਜਪਾਲ ਨੂੰ ਮਿਲੇ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਜੀ ਵੀ ਮੌਜੂਦ ਸਨ।









ਦੱਸ ਦਈਏ ਕਿ ਜਾਖੜ ਨੇ ਮ੍ਰਿਤਕ ਸਹਾਇਕ ਪ੍ਰੋਫੈਸਰ ਦੇ ਪਰਿਵਾਰਕ ਮੈਂਬਰਾਂ ਤੇ ਹੜਤਾਲ 'ਤੇ ਬੈਠੇ ਸਹਾਇਕ ਪ੍ਰੋਫੈਸਰਾਂ ਸਮੇਤ ਰਾਜਪਾਲ ਨਾਲ ਮੁਲਾਕਾਤ ਕੀਤੀ। ਜਾਖੜ ਨੇ ਕਿਹਾ ਕਿ ਸਹਾਇਕ ਪ੍ਰੋਫੈਸਰ ਆਪਣੀਆਂ ਮੰਗਾਂ ਨੂੰ ਲੈ ਕੇ 58 ਦਿਨਾਂ ਤੋਂ ਹੜਤਾਲ 'ਤੇ ਬੈਠੇ ਹਨ ਪਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ। 


ਜਾਖੜ ਨੇ ਕਿਹਾ ਕਿ ਸਹਾਇਕ ਪ੍ਰੋਫੈਸਰ ਦੇ ਸੁਸਾਈਡ ਨੋਟ ਨੇ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਾਖੜ ਨਾਲ ਰਾਜਪਾਲ ਨੂੰ ਮਿਲਣ ਆਏ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। 


ਇਹ ਵੀ ਪੜ੍ਹੋ: 27 ਅਕਤੂਬਰ ਤੋਂ ਸ਼ੁਰੂ ਹੋਏਗਾ ਸੁਰਜੀਤ ਹਾਕੀ ਟੂਰਨਾਮੈਂਟ, ਨਾਕਆਊਟ-ਕਮ-ਲੀਗ ਦੇ ਆਧਾਰ ’ਤੇ ਹੋਣਗੇ ਮੁਕਾਬਲੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।