ਪੜਚੋਲ ਕਰੋ
Advertisement
ਇਤਿਹਾਸਕ ਦਿਨ! ਧਾਰਮਿਕ ਰੰਗ 'ਚ ਰੰਗੀ ਪੰਜਾਬ ਵਿਧਾਨ ਸਭਾ, ਡਾ. ਮਨਮੋਹਨ ਸਿੰਘ ਤੇ ਉੱਪ ਰਾਸ਼ਟਰਪਤੀ ਵੀ ਪਹੁੰਚੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁੱਧਵਾਰ ਨੂੰ ਸ਼ੁਰੂ ਹੋਇਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ, ਪੰਜ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਫਤਹਿਜੰਗ ਬਾਜਵਾ, ਵਰਿੰਦਰਮੀਤ ਸਿੰਘ ਪਾਹੜਾ ਤੇ ਦਰਸ਼ਨ ਬਰਾੜ ਸਿਰੋਪੇ ਪਾ ਕੇ ਵਿਧਾਨ ਸਭਾ ਪੁੱਜੇ ਤੇ ਬਾਣੀ ਦਾ ਜਾਪ ਕੀਤਾ।
ਚੰਡੀਗੜ੍ਹ:
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਜਸਬੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਬਲਵਿੰਦਰ ਸਿੰਘ ਭੂੰਦੜ, ਅਮਰ ਸਿੰਘ ਤੇ ਚੌਧਰੀ ਸੰਤੋਖ ਸਿੰਘ ਸਮੇਤ ਵਿਧਾਇਕ ਤੇ ਸੰਸਦ ਮੈਂਬਰ ਵੀਆਈਪੀ ਗੈਲਰੀ ਵਿੱਚ ਮੌਜੂਦ ਸਨ।
ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਦੇਵ ਨਰਾਇਣ ਆਰੀਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐਮਐਲ ਖੱਟਰ ਤੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਸਟੇਜ 'ਤੇ ਮੌਜੂਦ ਸਨ।
ਉਪ ਰਾਸ਼ਟਰਪਤੀ ਨਾਇਡੂ ਨੇ ਪੰਜਾਬੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਤੇ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਹਾਲਾਂਕਿ ਕਿ ਉਪ ਰਾਸ਼ਟਰਪਤੀ ਤੋਂ ਇਲਾਵਾ ਕਿਸੇ ਨੇ ਵੀ ਆਪਣੇ ਭਾਸ਼ਣ ਵਿੱਚ ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement