ਬੇਅਦਬੀ ਮਾਮਲੇ ਬਾਰੇ ਜਸਟਿਸ ਰਣਜੀਤ ਸਿੰਘ ਦੀ ਕਿਤਾਬ 'ਦ ਸੈਕਰੀਲੇਜ’ 'ਚ ਵੱਡੇ ਖੁਲਾਸੇ, ਅਕਾਲੀ ਦਲ 'ਤੇ ਵੀ ਉੱਠੇ ਸਵਾਲ
ਦੱਸ ਦਈਏ ਕਿ ਪੰਜਾਬ ’ਚ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਦੀ ਨਿਆਂਇਕ ਜਾਂਚ ਲਈ ਬਣਾਏ ਗਏ ਕਮਿਸ਼ਨ ਦੀ ਅਗਵਾਈ ਕਰਨ ਵਾਲੇ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਆਧਾਰਤ ਕਿਤਾਬ ‘ਦ ਸੈਕਰੀਲੇਜ’ ਲਿਖੀ ਹੈ
ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਬੇਅਦਬੀ ਦਾ ਮਾਮਲਾ (sacrilege cases) ਮੁੜ ਗਰਮਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) (Justice Ranjit Singh) ਨੇ ਇੱਕ ਕਿਤਾਬ ਲਿਖੀ ਹੈ ਜਿਸ ਵਿੱਚ ਵੱਡੇ ਖੁਲਾਸੇ ਕੀਤੇ ਹਨ। 'ਦ ਸੈਕਰੀਲੇਜ’ (The Sacrilege) ਸਿਰਲੇਖ ਹੇਠ ਰਿਲੀਜ਼ ਹੋਈ ਇਸ ਕਿਤਾਬ ਵਿੱਚ ਬੇਅਦਬੀ ਦੀ ਸਾਜ਼ਿਸ਼ ਲਈ ਡੇਰਾ ਪੈਰੋਕਾਰਾਂ ਤੇ ਗੋਲੀਬਾਰੀ ਲਈ ਸੁਮੇਧ ਸੈਣੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ’ਤੇ ਸਵਾਲ ਉਠਾਏ ਹਨ। ਇਸ ਲਈ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਡੇਰਾ ਸਿਰਸਾ (Dera Sirsa) ਦੀਆਂ ਵੋਟਾਂ ਲੈਣ ਦੀ ਕੋਸ਼ਿਸ਼ ਕਰ ਰਹੇ ਲੀਡਰਾਂ ਲਈ ਮੁਸੀਬਤ ਖੜ੍ਹੀ ਹੋ ਸਕਦੀ ਹੈ।
ਦੱਸ ਦਈਏ ਕਿ ਪੰਜਾਬ ’ਚ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਦੀ ਨਿਆਂਇਕ ਜਾਂਚ ਲਈ ਬਣਾਏ ਗਏ ਕਮਿਸ਼ਨ ਦੀ ਅਗਵਾਈ ਕਰਨ ਵਾਲੇ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਆਧਾਰਤ ਕਿਤਾਬ ‘ਦ ਸੈਕਰੀਲੇਜ’ ਲਿਖੀ ਹੈ। ਇਸ ਬਾਰੇ ਜਸਟਿਸ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਇਸ ਕਿਤਾਬ ਨੂੰ ਰਿਲੀਜ਼ ਕਰਨ ਦਾ ਮਕਸਦ ਕਿਸੇ ਸਿਆਸੀ ਪਾਰਟੀ ਨੂੰ ਫਾਇਦਾ ਜਾਂ ਨੁਕਸਾਨ ਪਹੁੰਚਾਉਣਾ ਨਹੀਂ। ‘ਇਹ ਤਕਨੀਕੀ ਕਾਰਨਾਂ ਕਰਕੇ ਦੇਰੀ ਨਾਲ ਰਿਲੀਜ਼ ਕੀਤੀ ਜਾ ਰਹੀ ਹੈ।’
ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੇ 14 ਮਹੀਨਿਆਂ ਦੇ ਸਮੇਂ ਵਿੱਚ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਪੂਰੀ ਕੀਤੀ ਤੇ 544 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ ਸੀ। ਇਸ ਰਿਪੋਰਟ ’ਤੇ ਪੰਜਾਬ ਵਿਧਾਨ ਸਭਾ ਵਿੱਚ ਵੀ ਬਹਿਸ ਹੋਈ ਸੀ ਤੇ ਸਦਨ ਨੇ ਸਰਬਸੰਮਤੀ ਨਾਲ ਰਿਪੋਰਟ ਨੂੰ ਸਵੀਕਾਰ ਕਰ ਲਿਆ ਸੀ ਪਰ ਰਿਪੋਰਟ ਜਨਤਕ ਨਹੀਂ ਹੋਈ ਸੀ। ਉਨ੍ਹਾਂ ਉਸ ਸਮੇਂ ਦੀ ਅਕਾਲੀ ਦਲ-ਭਾਜਪਾ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਰਿਪੋਰਟ ਉਪਰ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ।
ਆਪਣੀ ਕਿਤਾਬ ਬਾਰੇ ਗੱਲ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਜ਼ਿਲ੍ਹਾ ਫ਼ਰੀਦਕੋਟ ਵਿਖੇ 2015 ਵਿੱਚ ਵਾਪਰੀਆਂ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੀ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੇ ਪੋਸਟਰ ਵੀ ਚਿਪਕਾਏ ਗਏ ਸਨ। ਉਨ੍ਹਾਂ ਮਹਿਸੂਸ ਕੀਤਾ ਕਿ ਕਈ ਐਸਆਈਟੀਜ਼ ਤੇ ਦੋ ਕਮਿਸ਼ਨਾਂ ਦੁਆਰਾ ਜਾਂਚ ਕਰਨ ਦੇ ਬਾਵਜੂਦ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਲੋੜੀਂਦਾ ਕੰਮ ਨਾ ਕਰਨ ਲਈ ਲੋਕਾਂ ਵਿੱਚ ਵੱਡੇ ਪੱਧਰ ’ਤੇ ਗੁੱਸਾ ਪਾਇਆ ਗਿਆ।
ਉਨ੍ਹਾਂ ਕਿਹਾ ਕਿ ‘ਦ ਸੈਕਰੀਲੇਜ’ ਕਿਤਾਬ ਵਿੱਚ ਬੇਅਦਬੀ ਮਾਮਲਿਆਂ ਦੇ ਵੱਖ-ਵੱਖ ਤੱਥਾਂ ਤੇ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਯਤਨ ਕੀਤਾ ਗਿਆ ਹੈ, ਜਿਸ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਦੇ ਗਹਿਰੇ ਦਾਗ ਛੱਡੇ ਹਨ।
ਇਹ ਵੀ ਪੜ੍ਹੋ: Parkash Singh Badal's Health Update: ਬਾਦਲ ਦੀ ਹਾਲਤ 'ਚ ਸੁਧਾਰ, ਕੋਰੋਨਾ ਮਗਰੋਂ ਡੀਐਮਸੀ ਹਸਪਤਾਲ 'ਚ ਚੱਲ ਰਿਹਾ ਇਲਾਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin