Punjab Election 2022 : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਚੋਣ ਲੜਨਗੇ। 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਮੌਜੂਦਾ ਵਿਧਾਇਕ ਹਨ।
ਸਿਹਤ ਕਾਰਨਾਂ ਕਰਕੇ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਚੋਣ ਨਹੀਂ ਲੜਨ ਦੀਆਂ ਕਿਆਸ ਲਗਾਏ ਜਾ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਹਾਲ ਹੀ 'ਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਚਿਹਰਾ ਹਨ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਲੰਬੀ ਵਿਧਾਨ ਸਭਾ ਸੀਟ ਨੂੰ ਬਾਦਲ ਪਰਿਵਾਰ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਇਕ ਵਾਰ ਫਿਰ ਇਸ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਤੋਂ ਵਿਧਾਨ ਸਭਾ ਚੋਣ ਲੜਨ ਦਾ ਫੈਸਲਾ ਪ੍ਰਕਾਸ਼ ਸਿੰਘ ਬਾਦਲ 'ਤੇ ਛੱਡ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਖੁਦ ਫੈਸਲਾ ਕਰਨਗੇ ਕਿ ਉਨ੍ਹਾਂ ਨੇ ਚੋਣ ਲੜਨੀ ਹੈ ਜਾਂ ਨਹੀਂ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਚੋਣਾਂ ਬਸਪਾ ਨਾਲ ਮਿਲ ਕੇ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਹਿੱਸੇ ਆਈਆਂ 97 ਵਿੱਚੋਂ 96 ਸੀਟਾਂ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਜੇ ਤੱ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਪਾਰਟੀ ਦਾ ਉਮੀਦਵਾਰ ਕੌਣ ਹੋਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin