ਪੜਚੋਲ ਕਰੋ

ਐਥਲੀਟ ਗੁਰਅੰਮ੍ਰਿਤ ਸਿੰਘ ਨੇ ਦੌੜ ਲਾ ਕੇ ਦਿੱਲੀ ਵੱਲ ਕੀਤਾ ਕੂਚ

ਕਿਸਾਨਾਂ ਦੇ ਝੰਡੇ ਲੈ ਕੇ ਬੈਗ ਚੁੱਕ ਤੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਬੁਲੰਦ ਕਰਦੇ ਹੋਏ ਫਿਰੋਜ਼ਪੁਰ ਤੋਂ ਦਿੱਲੀ ਭੱਜ ਕੇ ਜਾਣ ਲਈ ਐਥਲੀਟ ਗੁਰਅੰਮ੍ਰਿਤ ਸਿੰਘ ਨੇ ਦੌੜ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ: ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਹਨ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇਸ ਸੰਘਰਸ਼ ਵਿੱਚ ਟਰੈਕਟਰ, ਟਰੱਕ ਤੇ ਕਾਰ, ਮੋਟਰਸਾਈਕਲ ਤੇ ਸਾਈਕਲ ਚੱਲਦੇ ਦਿਖਾਈ ਦਿੱਤੇ ਪਰ ਇਨ੍ਹਾਂ ਸਭ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਐਥਲੀਟ ਗੁਰਅੰਮ੍ਰਿਤ ਸਿੰਘ ਵੀ ਹਿੱਸਾ ਲੈਣ ਜਾ ਰਿਹਾ ਹੈ। ਖਾਸ ਗੱਲ ਹੈ ਕਿ ਐਥਲੀਟ ਗੁਰਅੰਮ੍ਰਿਤ ਨੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਦੌੜ ਸ਼ੁਰੂ ਕਰਕੇ ਦਿੱਲੀ ਲਈ ਰਵਾਨਗੀ ਕੀਤੀ। ਐਥਲੀਟ ਗੁਰਅੰਮ੍ਰਿਤ ਸਿੰਘ ਨੇ ਦੌੜ ਲਾ ਕੇ ਦਿੱਲੀ ਵੱਲ ਕੀਤਾ ਕੂਚ ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਉਹ ਰੋਜ਼ਾਨਾ 100 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ ਤੇ ਚਾਰ ਦਿਨਾਂ ਬਾਅਦ ਦਿੱਲੀ ਕਿਸਾਨੀ ਸੰਘਰਸ਼ ਵਿੱਚ ਪਹੁੰਚੇਗਾ। ਗੁਰਅੰਮ੍ਰਿਤ ਸਿੰਘ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਦਾ ਵਸਨੀਕ ਹੈ। ਉਸ ਨੇ ਬੀ.ਟੈਕ ਮਕੈਨੀਕਲ ਕੀਤੀ ਹੈ ਤੇ ਤਕਰੀਬਨ ਚਾਰ ਸਾਲ ਪਹਿਲਾਂ ਐਥਲੀਟ ਬਣਿਆ ਹੈ। ਗੁਰਅੰਮ੍ਰਿਤ ਪੰਜਾਬ, ਦਿੱਲੀ, ਜੰਮੂ ਆਦਿ ਤੇ ਕਈ ਸੂਬਿਆਂ ਵਿੱਚ ਸਿਵਲ ਮੇਰਥਨ ਵਿੱਚ ਹਿੱਸਾ ਲੈ ਚੁੱਕਾ ਹੈ। ਗੁਰਅੰਮ੍ਰਿਤ ਆਪਣੀ ਖੁਰਾਕ ਲੈ ਕੇ ਕਸਰਤ ਕਰਦਾ ਹੈ, ਉਹ ਫੌਜ ਵਿੱਚ ਜਾਣਾ ਚਾਹੁੰਦਾ ਹੈ। ਇਹ ਵੀ ਪੜ੍ਹੋ: Kapil Sharma: ਮੁੰਬਈ ਪੁਲਿਸ ਵੱਲੋਂ ਕਪਿਲ ਕਾਮੇਡੀਅਨ ਸ਼ਰਮਾ ਤਲਬ, ਇਸ ਕੇਸ 'ਚ ਹੋਏਗੀ ਪੁੱਛਗਿੱਛ ਗੁਰਅੰਮ੍ਰਿਤ ਸਿੰਘ ਨਾਲ ਜਦੋਂ ਏਬੀਪੀ ਸਾਂਝਾ ਨੇ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਸ ਨੂੰ ਸੰਘਰਸ਼ ਵਿੱਚ ਜਾਣ ਦੀ ਇੱਛਾ ਸੀ, ਜਿਸ ਕਾਰਨ ਉਹ ਫਿਰੋਜ਼ਪੁਰ ਤੋਂ ਹਰ ਦਿਨ ਤਕਰੀਬਨ 100 ਕਿਲੋਮੀਟਰ ਦੌੜ ਕਰਕੇ ਚਾਰ ਦਿਨਾਂ ਬਾਅਦ ਦਿੱਲੀ ਦੇ ਕਿਸਾਨ ਸੰਘਰਸ਼ 'ਤੇ ਪਹੁੰਚੇਗਾ। ਗੁਰਅੰਮ੍ਰਿਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਇੱਕ ਕਮੇਟੀ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਸਰਕਾਰ ਕਾਨੂੰਨ ਬਣਾਉਣ ਵੇਲੇ ਉਨ੍ਹਾਂ ਨੂੰ ਪੁੱਛੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਇਸ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਮੈਂ ਦਿਮਾਗ ਵਿੱਚ ਜਨੂੰਨ ਪੈਦਾ ਕਰਨ ਤੇ ਕਿਸਾਨਾਂ ਨੂੰ ਵਧੇਰੇ ਉਤਸ਼ਾਹਤ ਕਰਨ ਲਈ ਇਕੱਲੇ ਦਿੱਲੀ ਜਾ ਰਿਹਾ ਹਾਂ। ਐਥਲੀਟ ਗੁਰਅੰਮ੍ਰਿਤ ਸਿੰਘ ਨੇ ਦੌੜ ਲਾ ਕੇ ਦਿੱਲੀ ਵੱਲ ਕੀਤਾ ਕੂਚ ਉਧਰ ਗੁਰਅੰਮ੍ਰਿਤ ਸਿੰਘ ਦੇ ਪਿਤਾ ਗੁਰਮੀਤ ਸਿੰਘ ਨੇ ਕਿਹਾ ਕਿ ਮੈਨੂੰ ਆਪਣੇ ਬੇਟੇ ‘ਤੇ ਮਾਣ ਹੈ ਕਿ ਉਹ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਉਣ ਜਾ ਰਹੇ ਹਨ। ਕਾਨੂੰਨ ਕਿਸਾਨਾਂ ‘ਤੇ ਥੋਪੇ ਜਾ ਰਹੇ ਹਨ। ਇਸ ਦੇ ਨਾਲ ਹੀ ਇਨਕਲਾਬੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਸਿੰਘ ਮੇਹਮਾ ਨੇ ਕਿਹਾ ਕਿ ਗੁਰਅੰਮ੍ਰਿਤ ਸਿੰਘ ਕਿਸਾਨਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਤੰਦਰੁਸਤੀ ਪ੍ਰਤੀ ਜਾਗਰੂਕ ਕਰਨ ਲਈ ਦਿੱਲੀ ਪਹੁੰਚ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget