Punjab News: ਪੰਜਾਬ ਸਰਕਾਰ ਵਲੋਂ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਤੋਂ ਖੇਡਾਂ ਵਤਨ ਪੰਜਾਬ ਦੀਆਂ 2023 (ਸੀਜ਼ਨ-2) ਦੇ ਆਗਾਜ਼ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ’ਚ ਲੋਕਾਂ ਨੂੰ ਖੇਡ ਸੁਨੇਹਾ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਮਸ਼ਾਲ ਮਾਰਚ ਜੋ ਕਿ 25 ਅਗਸਤ ਨੂੰ ਰੂਪਨਗਰ ਵਿਖੇ ਪੁੱਜਿਆ। ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਗਰਮਜੋਸ਼ੀ ਦੇ ਨਾਲ ਸਵਾਗਤ ਕੀਤਾ ਗਿਆ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਸ਼ਾਲ ਲੈ ਕੇ ਪੁੱਜੇ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਖਿਡਾਰੀਆਂ ਵੱਲੋਂ ਰੂਪਨਗਰ ਹੈੱਡ ਵਰਕਸ ਨੇੜੇ ਭਰਵਾਂ ਸਵਾਗਤ ਕੀਤਾ ਗਿਆ। ਡੀਸੀ ਨੇ ਮਸ਼ਾਲ ਸ਼ਹੀਦ ਭਗਤ ਸਿੰਘ ਨਗਰ ਦੇ ਖਿਡਾਰੀਆਂ ਤੋਂ ਫੜ ਕੇ ਰੂਪਨਗਰ ਜ਼ਿਲ੍ਹੇ ਦੇ ਖਿਡਾਰੀਆਂ ਜੁਗਰਾਜ ਸਿੰਘ, ਨਵਪ੍ਰੀਤ ਕੌਰ, ਯੋਗੇਸ਼, ਜੈਸਮੀਨ ਕੌਰ, ਜੈਸਮੀਨ ਕੌਰ, ਅਰਸ਼ਦੀਪ ਬੰਗਾ, ਹਰਵਿੰਦਰ ਸਿੰਘ ਚੀਮਾ, ਪ੍ਰਿਤਪਾਲ ਸਿੰਘ ਸਿੱਧੂ, ਜੈਸਮੀਨ ਕੌਰ ਅਤੇ ਅਮਨਦੀਪ ਕੌਰ ਨੂੰ ਫੜਾਈ।
ਇਸ ਉਪਰੰਤ ਇਹ ਮਸ਼ਾਲ ਮਾਰਚ ਨਹਿਰੂ ਸਟੇਡੀਅਮ ਰੂਪਨਗਰ ਅਤੇ ਜ਼ਿਲ੍ਹੇ ਦੇ ਹੋਰ ਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਅ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਲਈ ਰਵਾਨਾ ਹੋ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ , ਐੱਸਡੀਐੱਮ ਹਰਬੰਸ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਹੋਰ ਉੱਚ ਅਧਿਕਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
22 ਅਗਸਤ ਨੂੰ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਕੀਤੇ ਇਸ ਮਸ਼ਾਲ ਮਾਰਚ, ਜੋ ਕਿ ਆਪਣੇ ਵੱਖ-ਵੱਖ ਜਿਲ੍ਹਿਆ ਵਿਚੋਂ ਸਫ਼ਰ ਤੈਅ ਕਰਦਿਆਂ ਹੋਇਆਂ 29 ਅਗਸਤ ਨੂੰ ਬਠਿੰਡਾ ਵਿਖੇ ਪਹੁੰਚ ਕੇ ਆਪਣਾ ਸਫਰ ਸੰਪੂਰਨ ਕਰੇਗਾ। ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਰਾਸ਼ਟਰੀ ਖੇਡ ਦਿਵਸ ਵਾਲੇ ਦਿਨ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ।
ਹੋਰ ਪੜ੍ਹੋ : Zika Virus: ਜ਼ੀਕਾ ਵਾਇਰਸ ਕੀ ਹੈ? ਜਾਣੋ ਇਸ ਦੇ ਲੱਛਣ, ਕਾਰਨ ਅਤੇ ਰੋਕਥਾਮ ਦੇ ਤਰੀਕੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।