Patiala News : ਪਟਿਆਲਾ ਜ਼ਿਲ੍ਹੇ ਦੇ ਬਹਾਦਰਗੜ੍ਹ ਵਿਖੇ ਸਥਿਤ ਕਮਾਂਡੋ ਕੰਪਲੈਕਸ ਦੇ ਬਾਹਰ ਇੱਕ ਏਟੀਐਮ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ATM ਨੂੰ ਅੱਗ ਲੱਗੀ ਹੈ ,ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਏਟੀਐਮ ਦੇ ਬਾਹਰ ਭਾਰੀ ਮਾਤਰਾ ਵਿੱਚ ਗੈਸ ਸਿਲੰਡਰ ਪਏ ਸਨ। ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਬਠਿੰਡਾ ਦੇ ਗੋਨਿਆਣਾ 'ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਬਿਜਲੀ ਦੇ ਮੀਟਰ ਦੇ ਬਕਸੇ 'ਚ ਭਿਆਨਕ ਅੱਗ ਲੱਗ ਗਈ ਸੀ। ਦੱਸ ਦਈਏ ਕਿ ਦਰਜਨ ਤੋਂ ਵੱਧ ਮੀਟਰ ਸੜ ਕੇ ਸੁਆਹ ਹੋ ਗਏ ਸੀ। ਇਲਾਕਾ ਨਿਵਾਸੀਆਂ ਨੇ ਬਿਜਲੀ ਕਰਮਚਾਰੀਆਂ ਨੂੰ ਬੁਲਾ ਕੇ ਲਾਈਟਾਂ ਬੰਦ ਕਰਵਾਈਆ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ