ਨਵੀਂ ਦਿੱਲੀ: ਦੇਸ਼ ਭਰ ਵਿੱਚ ATM ਚਾਲੂ ਹੋ ਗਏ ਹਨ। ਗਾਹਕ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਪੈਸੇ ਕਢਵਾ ਸਕਦੇ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਜੋ ਰਿਪੋਰਟਾਂ ਆ ਰਹੀਆਂ ਹਨ, ਉਨ੍ਹਾਂ ਅਨੁਸਾਰ ATM ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਦਿੱਲੀ ਵਿੱਚ ਭੀੜ ਨੂੰ ਦੇਖਦੇ ਹੋਏ ਕੁਝ ATM ਦੇ ਬਾਹਰ ਰੈਪਿਡ ਐਕਸ਼ਨ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।


ਆਈ.ਸੀ.ਆਈ.ਸੀ.ਆਈ. ਬੈਂਕ ਨੇ ਬਿਆਨ ਜਾਰੀ ਕਰਕੇ ਆਖਿਆ ਹੈ ਕਿ ਉਸ ਦੇ ਸਾਰੇ ਏ.ਟੀ.ਐਮ. ਚਾਲੂ ਹਨ ਪਰ 'ਏਬੀਪੀ ਸਾਂਝਾ' ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਬੈਂਕ ਦੇ ਜ਼ਿਆਦਾਤਰ ਏ.ਟੀ.ਐਮ. ਦੁਪਹਿਰ ਤੱਕ ਚਾਲੂ ਨਹੀਂ ਸਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਪੈ ਰਿਹਾ ਸੀ। 18 ਨਵੰਬਰ ਤੱਕ ਲੋਕ ਦੋ ਹਜ਼ਾਰ ਰੁਪਏ ਹੀ ਏ.ਟੀ.ਐਮ. ਤੋਂ ਕਢਵਾ ਸਕਦੇ ਹਨ।