ਅਬੋਹਰ: ਇਸ ਸਮੇਂ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਜਿਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਪੰਜਾਬ ਸੂਬੇ 'ਚ ਕਿਸਾਨਾਂ ਵਲੋਂ ਵੱਖ-ਵੱਖ ਥਾਂਵਾਂ 'ਤੇ ਭਾਜਪਾ ਆਗੂਆ ਦਾ ਵਿਰੋਧ ਕੀਤਾ ਗਿਆ।

ਦੱਸ ਦਈਏ ਕਿ ਭਾਜਪਾ ਆਗੂਆਂ ਨੇ ਸੂਬੇ 'ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਮਗਰੋਂ ਵੀ ਸਰਕਾਰ ਦੀ ਕਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰੈਸ ਕਾਨਫਰੰਸਾਂ ਕੀਤੀਆਂ ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜੌਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਤੋਂ ਸਾਹਮਣੇ ਆਈ ਹੈ। ਜਿੱਥੇ ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ।

ਇਸ ਦੌਰਾਨ ਹੀ ਵਿਧਾਇਕ ਅਰੁਣ ਨਾਰੰਗ ਦੀ ਗੱਡੀ 'ਤੇ ਕਿਸੇ ਨੇ ਕਾਲੀਖ ਲੱਗਾ ਦਿੱਤੀ, ਜਿਸ ਮਗਰੋਂ ਮਾਹੌਲ ਤਨਾਅਪੂਰਨ ਹੋ ਗਿਆ। ਇੱਥੇ ਕਿਸਾਨਾਂ ਦਾ ਵੱਡਾ ਇੱਕਠ ਵੇਖਣ ਨੂੰ ਮਿਲਿਆ ਜਿਸ ਕਰਕੇ ਹਾਲਾਤ ਕਾਬੂ 'ਚ ਰਹਿਣ ਇਸ ਲਈ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ। ਵਿਧਾਇਕ ਨੂੰ ਵੀ ਪਾਰਟੀ ਦਫਤਰ ਦਾਖਲ ਨਹੀਂ ਹੋਣ ਦਿੱਤਾ ਗਿਆ, ਖ਼ਬਰ ਲਿਖੇ ਜਾਣ ਤਕ ਮਾਹੌਲ ਤਨਾਅਪੂਰਨ ਬਣਿਆ ਹੋਇਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਰਨਾਲਾ ਵਿਖੇ ਭਾਜਪਾ ਦਾ ਸੂਬਾ ਆਗੂ ਪਰਵੀਨ ਬਾਂਸਲ ਵੀ ਵੱਲੋਂ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ 'ਤੇ ਭਾਜਪਾ ਵਰਕਰਾਂ ਨਾਲ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ। ਜਿਸ ਦੀ ਭਿਣਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਲੱਗਦਿਆਂ ਹੀ ਉਨ੍ਹਾਂ ਵੱਲੋਂ ਬਰਨਾਲਾ ਦੇ ਰੈਸਟ ਹਾਊਸ ਨੂੰ ਘੇਰ ਕੇ ਭਾਜਪਾ ਆਗੂ ਨੂੰ ਬੰਦੀ ਬਣਾ ਲਿਆ ਗਿਆ।

ਇਹ ਵੀ ਪੜ੍ਹੋ: Galwan Valley clash: ਘਨੌਰ ਦੇ ਸ਼ਹੀਦ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨੂੰ ਮਿਲਿਆ 20 ਲੱਖ ਰੁਪਏ ਗ੍ਰਾਂਟ ਦਾ ਨੋਟਿਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904