Punjab News: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਕਾਂਗਰਸੀ ਆਗੂ ਉੱਪਰ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਨੂੰ ਬਣਾਇਆ ਨਿਸ਼ਾਨਾ; ਪਹਿਲਾਂ ਕਾਰ ਦਾ ਕੀਤਾ ਪਿੱਛਾ; ਫਿਰ...
Punjab News: ਪੰਜਾਬ ਵਿੱਚ ਇਸ ਸਮੇਂ ਦਹਿਸ਼ਤ ਦਾ ਮਾਹੌਲ ਹੈ, ਕਿਉਂਕਿ ਲਗਾਤਾਰ ਇੱਕ ਤੋਂ ਬਾਅਦ ਇੱਕ ਫਾਇਰਿੰਗ ਨੂੰ ਲੈ ਕਈ ਮਾਮਲੇ ਸਾਹਮਣੇ ਆ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ...

Punjab News: ਪੰਜਾਬ ਵਿੱਚ ਇਸ ਸਮੇਂ ਦਹਿਸ਼ਤ ਦਾ ਮਾਹੌਲ ਹੈ, ਕਿਉਂਕਿ ਲਗਾਤਾਰ ਇੱਕ ਤੋਂ ਬਾਅਦ ਇੱਕ ਫਾਇਰਿੰਗ ਨੂੰ ਲੈ ਕਈ ਮਾਮਲੇ ਸਾਹਮਣੇ ਆ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਉਹ ਵਾਲ-ਵਾਲ ਬੱਚ ਗਏ। ਹਾਲਾਂਕਿ ਇਸ ਤੋਂ ਬਾਅਦ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਅਤੇ ਸਪੋਕਸਪਰਸਨ ਰੂਪ ਕੌਰ ਸੰਧੂ ਉੱਪਰ ਚੰਡੀਗੜ੍ਹ ਵਿੱਚ ਰਾਤ ਦੇ ਸਮੇਂ ਹਮਲਾ ਹੋਇਆ। ਰੂਪਕੌਰ ਸੰਧੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਕਿਸੇ ਕੰਮ ਸਬੰਧੀ ਚੰਡੀਗੜ੍ਹ ਆਏ ਸਨ ਅਤੇ ਦੇਰ ਰਾਤ ਆਪਣੇ ਸਾਥੀਆਂ ਨਾਲ ਵਾਪਸੀ ਕਰ ਰਹੇ ਸਨ।
ਜਾਣੋ ਕਿਵੇਂ ਹੋਇਆ ਹਮਲਾ...?
ਉਨ੍ਹਾਂ ਨੇ ਦੱਸਿਆ ਕਿ ਪਿਛੋਂ ਇੱਕ ਗੱਡੀ ਨੇ ਉਨ੍ਹਾਂ ਦੀ ਗੱਡੀ ਨੂੰ ਟਰੈਕ ਕੀਤਾ ਅਤੇ ਉਨ੍ਹਾਂ ਨੂੰ ਗਾਲ੍ਹਾਂ ਦੇਣ ਦੇ ਨਾਲ-ਨਾਲ ਖਿੱਚ ਕੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਹਲਾਂਕਿ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਹੀ ਮੁਸ਼ੱਕਤ ਦੇ ਬਾਅਦ ਆਪਣੀ ਜਾਨ ਬਚਾਈ। ਹਮਲੇ ਦੌਰਾਨ ਉਨ੍ਹਾਂ ਦੇ ਹੱਥਾਂ ’ਤੇ ਵੀ ਸੱਟਾਂ ਲੱਗੀਆਂ।
ਸੰਧੂ ਨੇ ਕਿਹਾ ਕਿ ਇਨ੍ਹਾਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਮੰਸ਼ਾ ਅਜੇ ਤੱਕ ਪਤਾ ਨਹੀਂ ਚੱਲ ਸਕੀ। ਉਹਨਾਂ ਨੇ ਹਮਲੇ ਬਾਅਦ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਰੂਪ ਕੌਰ ਸੰਧੂ ਹੁਣ ਅੰਮ੍ਰਿਤਸਰ ਵਾਪਸ ਚਲੇ ਗਏ ਹਨ ਅਤੇ ਚੰਡੀਗੜ੍ਹ ਪੁਲਿਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਪਿਛਲੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ ਕਿਉਂਕਿ ਉਹ ਜ਼ਰੂਰੀ ਮਸਲਿਆਂ ਉੱਪਰ ਅਵਾਜ਼ ਉਠਾਉਂਦੇ ਰਹਿੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















