ਪੰਜਾਬ 'ਚ ਪਰਵਾਸੀ ਮਜ਼ਦੂਰਾਂ 'ਤੇ ਹੋ ਰਿਹਾ ਅੱਤਿਆਚਾਰ? ਕੇਂਦਰ ਦੀ ਚਿੱਠੀ ਮਗਰੋਂ ਜਾਣੋ ਅਸਲੀਅਤ
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਪਰਵਾਸੀ ਮਜ਼ਦੂਰਾਂ ਨੂੰ ਨਸ਼ੇ ਦਾ ਆਦੀ, ਬੰਧੂਆਂ ਮਜ਼ਦੂਰ ਬਣਾਏ ਜਾਣ ਦੇ ਦਾਅਵੇ ਉੱਪਰ ਮਾਹੌਲ ਗਰਮਾ ਗਿਆ ਹੈ। ਪੰਜਾਬ ਵਿੱਚ ਇਸ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ।
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਪਰਵਾਸੀ ਮਜ਼ਦੂਰਾਂ ਨੂੰ ਨਸ਼ੇ ਦਾ ਆਦੀ, ਬੰਧੂਆਂ ਮਜ਼ਦੂਰ ਬਣਾਏ ਜਾਣ ਦੇ ਦਾਅਵੇ ਉੱਪਰ ਮਾਹੌਲ ਗਰਮਾ ਗਿਆ ਹੈ। ਪੰਜਾਬ ਵਿੱਚ ਇਸ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ।
ਇਸ ਦੀ ਪੜਤਾਲ ਲਈ ਜਦੋਂ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਖੇਤਾਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਤੇ ਆੜ੍ਹਤ ਦੇ ਲੱਗੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਤਾ ਉਨ੍ਹਾਂ ਨੇ ਕਿਹਾ ਕਿ ਸਾਨੂੰ ਇੱਥੇ ਆਏ ਕਈ ਸਾਲ ਹੋ ਗਏ ਹਨ। ਸਾਨੂੰ ਸਾਡੀ ਮਿਹਨਤ ਦੇ ਪੈਸੇ ਮਿਲਦੇ ਹਨ। ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ।
ਇਸ ਬਾਰੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਪੰਜਾਬ ਵਿੱਚ ਅਜਿਹੀ ਕੋਈ ਗੱਲ ਨਹੀਂ। ਮਜ਼ਦੂਰਾਂ ਨੂੰ ਕਿਸਾਨ ਹੱਥਾਂ ਤੇ ਚੱਕਦੇ ਹਨ ਤੇ ਸਾਰੀਆਂ ਸਹੂਲਤਾਂ ਦਿੰਦੇ ਹਨ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਇਸ ਵਿੱਚ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ ਅੰਦਰ ਬੀਐਸਐਫ ਦਾ ਹਵਾਲਾ ਦੇ ਕੇ ਲਿਖਿਆ ਗਿਆ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸਾਨ ਕਈ ਮਜ਼ਦੂਰਾਂ ਨੂੰ ਨਸ਼ਾ ਦੇ ਕੇ ਕੰਮ ਕਰਾਉਂਦੇ ਹਨ। ਉਨ੍ਹਾਂ ਨੂੰ ਪੈਸੇ ਨਹੀਂ ਦਿੱਤੇ ਜਾਂਦੇ। ਬੀਐਸਐਫ ਨੇ ਅਜਿਹੇ 58 ਬੰਧਕ ਮਜ਼ਦੂਰਾਂ ਨੂੰ ਛੁਡਵਾਇਆ ਤੇ ਪੁਲਿਸ ਦੇ ਹਵਾਲੇ ਕੀਤਾ ਹੈ।
ਇਸ ਬਾਰੇ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ। ਰੰਧਾਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਇਸ ਬਾਰੇ ਬੀਐਸਐਫ ਦੇ ਹਵਾਲੇ ਨਾਲ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਨੂੰ ਚਿੱਠੀ ਲਿਖੀ ਗਈ ਹੈ।
ਰੰਧਾਵਾ ਨੇ ਕਿਹਾ ਕਿ ਇਸ ਚਿੱਠੀ ਨਾਲ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰ ਰਹੀ ਤੇ ਕਿਸਾਨੀ ਸੰਘਰਸ਼ ਨੂੰ ਦਬਾਉਣ ਲਈ ਇਹ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਫਸਲ ਦੀ ਕਟਾਈ ਦਾ ਸੀਜਨ ਹੈ। ਇਸ ਦੇ ਚੱਲਦੇ ਮਜਦੂਰਾਂ ਨੂੰ ਗੁੰਮਰਾਹ ਕਰਨ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :